ਚੰਡੀਗੜ੍ਹ, 30 ਅਕਤੂਬਰ 2025 : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ (Punjab State Scheduled Castes Commission) ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੁੱਲ ਕਮਿਸ਼ਨ ਮੀਟਿੰਗ 31 ਅਕਤੂਬਰ (October 31) ਦਿਨ ਸ਼ੁੱਕਰਵਾਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ । ਉਨ੍ਹਾਂ ਦੱਸਿਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਇਹ 27ਵੀਂ ਮੀਟਿੰਗ ਹੋਣ ਜਾ ਰਹੀ ਹੈ ।
ਮੀਟਿੰਗ ਵਿਚ ਲਈ ਜਾਵੇਗੀ ਕੇਸਾਂ ਦੀ ਰਿਪੋਰਟ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਗੜ੍ਹੀ ਨੇ ਦੱਸਿਆ ਕਿ ਫੁੱਲ ਕਮਿਸ਼ਨ ਦੀ ਮੀਟਿੰਗ (Flower Commission meeting) ਵਿਚ ਪੁਲਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ. ਸੀ. /ਐਸ. ਟੀ. ਅੱਤਿਆਚਾਰ ਰੋਕਥਾਮ ਐਕਟ-1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਰਿਪੋਰਟ ਲਈ ਜਾਵੇਗੀ ।


