Patiala Help Club Logo

ਜੁੱਤੀਆਂ ਦੀ ਫੈਕਟਰੀ ਨੂੰ ਅੱਗ ਲੱਗਣ ਕਾਰਨ 4 ਵਿਅਕਤੀਆਂ ਦੀ ਮੌਤ ਤੇ 2 ਜ਼ਖਮੀ

ਦਿੱਲੀ, 31 ਅਕਤੂਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਬੀਤੀ ਰਾਤ ਜੁੱਤੀਆਂ ਦੀ ਫੈਕਟਰੀ ਵਿਚ ਅੱਗ ਲੱਗਣ (Catching fire) ਕਾਰਨ ਚਾਰ ਵਿਅਕਤੀਆਂ ਦੀ ਮੌਤ ਦੇ ਦੋ ਜਖਮੀ ਹੋ ਗਏ ਹਨ ।

ਕੀ ਦੱਸਿਆ ਪੁਲਸ ਅਧਿਕਾਰੀਆਂ ਨੇ

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਮੰਗੋਲਪੁਰੀ ਉਦਯੋਗਿਕ ਖੇਤਰ (ਫੇਜ਼-1) ਵਿਚ ਸਥਿਤ ਇੱਕ ਜੁੱਤੀਆਂ ਦੀ ਫੈਕਟਰੀ (Shoe Factory) ਵਿੱਚ ਜੋ ਬੀਤੀ ਦੇਰ ਰਾਤ ਅੱਗ ਲੱਗ ਗਈ ਦੇ ਕਾਰਨ ਚਾਰ ਲੋਕਾਂ ਦੀ ਮੌਤ ਤੇ ਦੋ ਵਿਅਕਤੀ ਗੰਭੀਰ ਜਖਮੀ ਹੋ ਗਏ ਦੀ ਸੂਚਨਾ ਮਿਲਦਿਆਂ ਹੀ ਮੌਕੇ ਪਹੁੰਚੀ ਪੁਲਸ ਅਤੇ ਫਾਇਰ ਬ੍ਰਿਗੇਡ (Fire Brigade) ਟੀਮ ਨੇ ਤੁਰੰਤ ਪਹੁੰਚ ਕੇ ਜਿਥੇ ਬਚਾਅ ਕਾਰਜ ਸ਼ੁਰੂ ਕੀਤੇ ਉਥੇ ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀਆਂ ਨੇ ਦਸਿਆ ਕਿ ਫੈਕਟਰੀ ਦੇ ਅੰਦਰੋਂ ਕੁੱਲ 6 ਵਿਅਕਤੀਆਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਬਾਹਰ ਕੱਢਿਆ ਗਿਆ । ਇਨ੍ਹਾਂ ਸਾਰਿਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਸੰਜੇ ਗਾਂਧੀ ਮੈਮੋਰੀਅਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ 4 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਬਾਕੀ 2 ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ ।

ਕੀ ਜਾਣਕਾਰੀ ਦਿੱਤੀ ਫਾਇਰ ਬ੍ਰਿਗੇਡ ਅਧਿਕਾਰੀਆਂ ਨੇ

ਫਾਇਰ ਅਫਸਰ ਪਾਰਸ ਕੁਮਾਰ ਨੇ ਦੱਸਿਆ ਕਿ ਅੱਗ ਸਭ ਤੋਂ ਪਹਿਲਾਂ ਬੇਸਮੈਂਟ ਵਿੱਚ ਲੱਗੀ ਸੀ । ਉਨ੍ਹਾਂ ਅੱਗੇ ਕਿਹਾ ਕਿ ਫਾਇਰ ਫਾਈਟਰਾਂ ਨੇ ਅੱਗ ਨੂੰ ਬੇਸਮੈਂਟ ਤੱਕ ਹੀ ਸੀਮਤ ਰੱਖਣ ਵਿੱਚ ਸਫਲਤਾ ਹਾਸਲ ਕੀਤੀ, ਜਿਸ ਨਾਲ ਅੱਗ ਨੂੰ ਇਮਾਰਤ ਦੇ ਬਾਕੀ ਹਿੱਸਿਆਂ ਵਿੱਚ ਫੈਲਣ ਤੋਂ ਰੋਕਿਆ ਜਾ ਸਕਿਆ । ਅੱਗ ਪੂਰੀ ਤਰ੍ਹਾਂ ਬੁਝਾ ਦਿੱਤੀ ਗਈ ਹੈ, ਅਤੇ ਇਸ ਵੇਲੇ ਧੂੰਆ ਹਟਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ ।

ਡੀ. ਸੀ. ਪੀ. ਨੇ ਕੀ ਦੱਸਿਆ

ਬਾਹਰੀ ਜਿ਼ਲ੍ਹੇ ਦੇ ਡੀ. ਸੀ. ਪੀ. ਵਿਕਰਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਫੈਕਟਰੀ ਮਾਲਕ ਨੂੰ ਸੰਮਨ ਜਾਰੀ ਕੀਤਾ ਹੈ । ਪੁਲਸ ਠੇਕੇਦਾਰ ਅਤੇ ਫੈਕਟਰੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਸ ਸਮੇਂ ਮੌਜੂਦ ਮਜ਼ਦੂਰਾਂ ਦੀ ਕੁੱਲ ਗਿਣਤੀ ਦਾ ਪਤਾ ਲਗਾਇਆ ਜਾ ਸਕੇ। ਅੱਗ ਲੱਗਣ ਦੇ ਕਾਰਨਾਂ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ ।

Advertisement

punjab hockey