Patiala Help Club Logo

ਸੰਭਲ `ਚ ਟਰੱਕ-ਆਟੋ ਦੀ ਭਿਆਨਕ ਟੱਕਰ ਵਿਚ ਹੋਈ 6 ਦੀ ਮੌਤ

ਸੰਭਲ, 7 ਸਤੰਬਰ 2026 : ਭਾਰਤ ਦੇਸ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਸੰਭਲ ਵਿਖੇ ਟਰੱਕ ਤੇ ਆਟੋ ਦੀ ਆਪਸ ਵਿਚ ਹੋਈ ਭਿਆਨਕ ਟੱਕਰ ਵਿਚ ਛੇ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ ।

ਕੌਣ ਕੌਣ ਹੈ ਜਿਸਦੀ ਹੋਈ ਗਈ ਸੜਕ ਹਾਦਸੇ ਵਿਚ ਮੌਤ

ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਸੰਭਲ ਜਿਲੇ (Sambhal District) ਦੇ ਬਹੁਜੋਈ ਖੇਤਰ `ਚ ਬੀਤੇ ਦਿਨੀਂ ਐਤਵਾਰ ਸਵੇਰੇ ਹੋਏ ਭਿਆਨਕ ਸੜਕ ਹਾਦਸੇ `ਚ ਟਰੱਕ ਦੀ ਟੱਕਰ ਨਾਲ ਆਟੋ ਸਵਾਰ 6 ਲੋਕਾਂ ਦੀ ਮੌਤ ਹੋ ਗਈ, ਜਦਕਿ 5 ਹੋਰ ਜ਼ਖਮੀ (Injured) ਹੋ ਗਏ ਵਿਚ ਮੌਤ ਦੇ ਘਾਟ ਉਤਰਨ ਵਾਲਿਆਂ ਦੀ ਪਛਾਣ ਆਟੋ ਚਾਲਕ ਸੌਦਾਨ ਸਿੰਘ (40), ਰੁਵੈਦ (30), ਧਰੁਵ (6), ਸਰਵਾਧਿਆ (4 ਮਹੀਨੇ) ਅਤੇ ਇਕ ਅਣਪਛਾਤੇ ਵਿਅਕਤੀ ਦੀ ਮੌਕੇ `ਤੇ ਹੀ ਮੌਤ ਹੋ ਗਈ, ਜਦਕਿ, ਗੰਭੀਰ ਰੂਪ `ਚ ਜ਼ਖਮੀ ਰਾਮਪਾਲ (35) ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਦੇ ਤੌਰ ‘ਤੇ ਹੋਈ ਹੈ ।

ਕੀ ਦੱਸਿਆ ਪੁਲਸ ਸੁਪਰਡੈਂਟ ਨੇ

ਉਕਤ ਵਾਪਰੇ ਭਿਆਨਕ ਸੜਕ ਹਾਦਸੇ (Road accidents) ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਸੁਪਰਡੈਂਟ ਵਿਕਾਸ ਚੰਦਰ ਤ੍ਰਿਪਾਠੀ ਨੇ ਦੱਸਿਆ ਕਿ ਕੁਝ ਲੋਕ ਆਟੋ `ਚ ਸਵਾਰ ਹੋ ਕੇ ਜਾ ਰਹੇ ਸਨ ਕਿ ਇਸੇ ਦੌਰਾਨ ਸਾਹਮਣੇ ਅਚਾਨਕ ਇਕ ਵਾਹਨ ਆ ਜਾਣ ਨਾਲ ਆਟੋ ਬੇਕਾਬੂ ਹੋ ਗਿਆ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਿਆ । ਟੱਕਰ ਇੰਨੀ ਜ਼ੋਰਦਾਰ ਸੀ ਕਿ ਆਟੋ ਬੁਰੀ ਤਰ੍ਹਾਂ ਨੁਕਸਾਨਿਆ ਗਿਆ । ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ `ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ । ਉਨ੍ਹਾਂ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਮੁਕੰਮਲ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ ।

Advertisement