ਚੰਡੀਗੜ੍ਹ, 14 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਪੰਜਾਬ ਸਰਕਾਰ (Punjab Government) ਵਲੋਂ ਮੈਰਿਟ ਦੇ ਆਧਾਰ ‘ਤੇ 70 ਹਜ਼ਾਰ 685 ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਹੋਰ ਕੀ ਕੀ ਆਖਿਆ ਮੁੱਖ ਮੰਤਰੀ ਨੇ
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਦੀ 14ਵੀਂ ਕਨਵੋਕੇਸ਼ਨ `ਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਦਿਆਂ ਕਿਹਾ ਕਿ ਸੂਬਾ ਸਰਕਾਰ ਮਿਆਰੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾ ਰਹੀ ਹੈ । ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ `ਚ ਸਮਾਰਟ ਕਲਾਸਰੂਮ, ਆਧੁਨਿਕ ਵਿਗਿਆਨ ਪ੍ਰਯੋਗਸ਼ਾਲਾਵਾਂ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ ।
ਯੋਗ ਮੌਕੇ ਅਤੇ ਮਾਰਗਦਰਸ਼ਨ ਮਿਲਣ ‘ਤੇ ਕਰ ਸਕਦਾ ਹੈ ਹਰ ਵਰਗ ਦਾ ਵਿਦਿਆਰਥੀ ਉਪਲਬੱਧੀ ਪ੍ਰਾਪਤ
ਉਨ੍ਹਾਂ ਕਿਹਾ ਕਿ ਆਮ ਪਰਿਵਾਰਾਂ ਦੇ 882 ਵਿਦਿਆਰਥੀਆਂ ਦਾ ਨੀਟ ਪ੍ਰੀਖਿਆ `ਚ ਸਫਲ ਹੋਣਾ ਸਾਬਿਤ ਕਰਦਾ ਹੈ ਕਿ ਯੋਗ ਮੌਕੇ ਅਤੇ ਮਾਰਗਦਰਸ਼ਨ ਮਿਲਣ `ਤੇ ਹਰ ਵਰਗ ਦੇ ਵਿਦਿਆਰਥੀ ਵੱਡੀਆਂ ਉਪਲਬਧੀਆਂ ਹਾਸਲ ਕਰ ਸਕਦੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਏਸ਼ੀਆਈ ਖੇਡਾਂ `ਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ 6 ਖਿਡਾਰੀਆਂ ਕਪਤਾਨ ਹਰਮਨਪ੍ਰੀਤ ਸਿੰਘ,, ਜਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਨਦੀਪ ਸਿੰਘ, ਜੁਗਰਾਜ ਸਿੰਘ ਅਤੇ ਸੁਖਜੀਤ ਸਿੰਘ ਨੂੰ ਸਨਮਾਨਿਤ ਕੀਤਾ । ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।








