ਯੁੱਧ ਨਸਿ਼ਆਂ ਵਿਰੁੱਧ ਨੂੰ ਹੋਇਆ 249ਵਾਂ ਦਿਨ

Nov 11, 2025 | Latest News, PUNJAB

ਚੰਡੀਗੜ੍ਹ, 11 ਨਵੰਬਰ 2025 :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” (War on drugs) ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ ਵਿੱਚ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 74 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ 249 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 35,377 ਹੋ ਗਈ ਹੈ।

ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ

ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ (Drug traffickers) ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 900 ਗ੍ਰਾਮ ਅਫੀਮ, 28 ਕਿਲੋ ਭੁੱਕੀ, 14,959 ਨਸ਼ੀਲੀਆਂ ਗੋਲੀਆਂ ਅਤੇ 3.50 ਲੱਖ ਰੁਪਏ ਦੀ ਡਰੱਗ ਮਨੀ (Drug money) ਬਰਾਮਦ ਕੀਤੀ ਗਈ ਹੈ । ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ । ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਵੀ ਗਠਨ ਕੀਤਾ ਹੈ ।

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ

ਰਾਜ਼ੀ

69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਮੁਲਾਜ਼ਮਾਂ (Police officers) ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 381 ਥਾਵਾਂ ਤੇ ਛਾਪੇਮਾਰੀ ਕੀਤੀ ਹੈ । ਪੁਲਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 371 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ । ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।