ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

Jul 16, 2025 | Breaking, Crime, Latest News, Patiala

ਪਟਿਆਲਾ, 16 ਜੁਲਾਈ 2025 : ਥਾਣਾ ਸਦਰ (Sadar Police Station) ਪਟਿਆਲਾ ਪੁਲਸ ਨੇ ਕਾਰ ਦੇ ਅਣਪਛਾਤੇ ਚਾਲਕ (Unknown driver of the car) ਵਿਰੁੱਧ ਵੱਖ-ਵੱਖ ਧਾਰਾਵਾਂ 281, 106 ਬੀ. ਐਨ. ਐਸ. ਤਹਿਤ ਕਾਰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੀ ਮਾਤਾ ਵਿਚ ਮਾਰਨ ਤੇ ਮੌਤ ਦੇ ਘਾਟ ਉਤਾਰਨ ਤੇ ਕੇਸ ਦਰਜ ਕੀਤਾ ਹੈ ।

ਪੁਲਸ ਨੂੰ ਕੀ ਦੱਸਿਆ ਸਿ਼ਕਾਇਤਕਰਤਾ ਨੇ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ (Complainant) ਕਰਮ ਚੰਦ ਪੁੱਤਰ ਰਾਮ ਕੁਮਾਰ ਵਾਸੀ ਪਿੰਡ ਗੱਗੜਪੁਰ ਥਾਣਾ ਚੀਕਾ ਜਿਲਾ ਕੈਂਥਲ ਹਰਿਆਣਾ ਨੇ ਦੱਸਿਆ ਕਿ 15 ਜੁਲਾਈ 2025 ਨੂੰ ਉਸਦੀ ਮਾਤਾ ਬੱਸ ਅੱਡਾ ਬਲਬੇੜ੍ਹਾ ਕੋਲ ਸੜਕ ਕੰਢੇ ਖੜ੍ਹੀ ਸੀ ਕਿ ਕਾਰ ਦੇ ਅਣਪਛਾਤੇ ਚਾਲਕ ਨੇ ਕਾਰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੀ ਮਾਤਾ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੀ ਮਾਤਾ ਦੀ ਮੌਤ ਹੋ ਗਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।