ਈਮੇਲ ਰਾਹੀਂ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਨਵੀਂ ਦਿੱਲੀ, 23 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਨੋਇਡਾ ਦੇ ਇਕ ਸਕੂਲ ਅੱਜ ਈਮੇਲ ਰਾਹੀਂ ਮੈਸੇਜ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ (Threat) ਦਿੱਤੀ ਗਈ ਹੈ ।

ਕਿਹੜੇ ਸਕੂਲ ਨੂੰ ਦਿੱਤੀ ਗਈ ਹੈ ਧਮਕੀ

ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਦੇਣ ਵਾਲਿਆਂ ਵਲੋਂ ਜੋ ਸਕੂਲ ਪ੍ਰਸ਼ਾਸਨ ਨੂੰ ਈਮੇਲ ਭੇਜ ਕੇ ਸਕੂਲ ਨੂੰ ਬੰਬ ਨਾਲ ਉਡਾਉਣ (To blow up with a bomb) ਦੀ ਧਮਕੀ ਦਿੱਤੀ ਗਈ ਹੈ ਦਾ ਨਾਮ ਸਿ਼ਵ ਨਾਦਰ ਸਕੂਲ (Shiv Nadar School) ਹੈ । ਧਮਕੀ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਸੁਚੇਤ ਕਰ ਦਿੱਤਾ ਗਿਆ । ਸਕੂਲ ਬੱਸਾਂ ਵਾਪਸ ਭੇਜ ਦਿੱਤੀਆਂ ਗਈਆਂ, ਅਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ । ਪੂਰੇ ਸਕੂਲ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਪਰ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ।