Patiala Help Club Logo

ਕੁੜੀ ਦਾ ਕਤਲ ਕਰਨ ਵਾਲਾ ਨੌਜਵਾਨ ਹੋਇਆ ਮੌਕੇ ਤੋਂ ਫਰਾਰ

ਚੰਡੀਗੜ੍ਹ, 23 ਫਰਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਇਕ ਲੜਕੀ ਦਾ ਇਕ ਨੌਜਵਾਨ ਵਲੋਂ ਚਾਕੂ ਮਾਰ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਦੱਸਿਆ ਪਰਿਵਾਰਕ ਮੈਂਬਰਾਂ ਨੇ

ਚੰਡੀਗੜ੍ਹ ਵਿਖੇ ਜੋ ਬੀਤੀ ਰਾਤ ਪਾਰਕ ਵਿਚ ਇਕ ਸੁਹਾਨੀ (Suhani) ਨਾਮ ਦੀ ਲੜਕੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਸਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਹਾਨੀ ਜਿਸਦਾ ਰਿਸ਼ਤਾ ਰਾਹੁਲ ਨਾਲ ਤੈਅ ਹੋਇਆ ਸੀ ਅਤੇ ਉਹ ਉਸਦੀ ਮਨਪਸੰਦ ਬਿਰਯਾਨੀ ਬਣਾ ਰਹੀ ਸੀ ਕਿ ਇਸ ਦੌਰਾਨ ਉਹ ਚਾਕਲੇਟ ਲੈਣ ਦੇ ਬਹਾਨੇ ਘਰੋਂ ਨਿਕਲੀ ਸੀ ਕਿ ਕੁੱਝ ਸਮੇਂ ਬਾਅਦ ਹੀ ਉਸਨੇ ਆਪਣਣੀ ਮਾਂ ਨੂੰ ਫੋਨ ਕਰਕੇ ਕਬੰਦੀ ਹੋਈ ਆਵਾਜ਼ ਵਿਚ ਕਿਹਾ ਕਿ ਮਾਂ ਵਿਨੇ (Vinay) ਨੇ ਮੈਨੂੰ ਚਾਕੂ ਮਾਰ ਦਿੱਤਾ ਹੈ ਮੈਨੂੰ ਬਚਾ ਲਓ। ਜਿਸ ਤੋਂ ਬਾਅਦ ਪਰਿਵਾਰ ਵਲੋਂ ਤੁਰੰਤ ਪਾਰਕ ਵੱਲ ਜਾਇਆ ਗਿਆ ।

ਪਰਿਵਾਰ ਨੇ ਲਗਾਇਆ ਪੁਲਸ ਤੇ ਦੋਸ਼

ਮੌਕੇ ’ਤੇ ਮੌਜੂਦ ਲੋਕਾਂ ਨੇ ਸੁਹਾਨੀ ਨੂੰ ਜ਼ਖਮੀ ਹਾਲਤ ਵਿੱਚ ਵੇਖ ਕੇ ਪੁਲਸ ਨੂੰ ਸੂਚਨਾ ਦਿੱਤੀ । ਸੁਹਾਨੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਮੌਕੇ ’ਤੇ ਮੌਜੂਦ ਸੀ, ਪਰ ਉਸ ਨੂੰ ਤੁਰੰਤ ਹਸਪਤਾਲ ਨਹੀਂ ਲਿਜਾਇਆ ਗਿਆ । ਪਾਰਕ ਅੰਦਰ ਐਂਬੂਲੈਂਸ ਨਾ ਪਹੁੰਚ ਸਕਣ ਕਰਕੇ ਪਿਤਾ ਨੇ ਖੁਦ ਧੀ ਨੂੰ ਚੁੱਕ ਕੇ ਬਾਹਰ ਲਿਆਇਆ ਤੇ ਜਦੋਂ ਉਸ ਨੂੰ ਸੈਕਟਰ-16 ਸਥਿਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ।

ਪੁਲਸ ਨੇ ਕਰ ਲਿਆ ਹੈ ਵਿਨੇ ਵਿਰੁੱਧ ਕਤਲ ਕੇਸ ਦਰਜ

ਪੁਲਸ ਨੇ ਮੁਲਜ਼ਮ ਵਿਨਯ ਖ਼ਿਲਾਫ਼ ਕਤਲ ਦਾ ਮਾਮਲਾ ਦਰਜ (Case registered) ਕਰ ਲਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਵਿਨੇ ਬਿਹਾਰ ਦੇ ਮਧੁਬਨੀ ਦਾ ਰਹਿਣ ਵਾਲਾ ਹੈ ਅਤੇ ਸੈਕਟਰ-35 ਦੀ ਇੱਕ ਮਿਠਾਈ ਦੀ ਦੁਕਾਨ ’ਤੇ ਕੰਮ ਕਰਦਾ ਸੀ । ਉਹ ਪਿਛਲੇ ਕਰੀਬ ਇੱਕ ਸਾਲ ਤੋਂ ਸੁਹਾਨੀ ਨੂੰ ਜਾਣਦਾ ਸੀ ਅਤੇ ਉਸ ਨੂੰ ਤੰਗ ਕਰਦਾ ਸੀ । ਪਰਿਵਾਰ ਦਾ ਇਲਜ਼ਾਮ ਹੈ ਕਿ ਉਹ ਨਸ਼ਾ ਕਰਦਾ ਸੀ ਅਤੇ ਲਗਾਤਾਰ ਸੁਹਾਨੀ ਨੂੰ ਪ੍ਰੇਸ਼ਾਨ ਕਰ ਰਿਹਾ ਸੀ । ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ ।

Advertisement