ਨਾਗਪੁਰ ਫੈਕਟਰੀ ਧਮਾਕਾ ਮਾਮਲੇ ਵਿਚ 21 ਵਿਰੁੱਧ ਕੇਸ ਦਰਜ ਤੇ 9 ਗ੍ਰਿਫਤਾਰ

ਨਾਗਪੁਰ, 3 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ (Maharashtra) ਦੇ ਜਿਲਾ ਨਾਗਪੁਰ ਵਿਖੇ ਧਮਾਕਾਖੇਜ ਸਮੱਗਰੀ ਬਣਾਉਣ ਵਾਲੀ ਫੈਕਟਰੀ ਵਿਚ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ ।

ਕਿੰਨੀ ਹੋ ਗਈ ਹੈ ਮਰਨ ਵਾਲਿਆਂ ਦੀ ਗਿਣਤੀ

ਮਿਲੀ ਜਾਣਕਾਰੀ ਮੁਤਾਬਕ ਮਹਾਰਾਸ਼ਟਰ ਦੇ ਨਾਗਪੁਰ ਜਿਲੇ (Nagpur District) `ਚ ਧਮਾਕਾਖੇਜ਼ ਸਮੱਗਰੀ ਬਣਾਉਣ ਵਾਲੇ ਇਕ ਕਾਰਖਾਨੇ `ਚ ਮ੍ਰਿਤਕਾਂ ਦੀ ਧਮਾਕਾ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 19 ਹੋ ਗਈ ਹੈ । ਘਟਨਾ ਤੋਂ ਬਾਅਦ ਕੰਪਨੀ ਦੇ 9 ਡਾਇਰੈਕਟਰਾਂ ਗ੍ਰਿਫ਼ਤਾਰ (Directors arrested) ਕੀਤਾ ਗਿਆ ਹੈ । ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਲਮੇਸ਼ਵਰ ਪੁਲਸ ਨੇ `ਐੱਸ. ਬੀ. ਐੱਲ. ਐਨਰਜੀ ਲਿਮਟਿਡ` ਦੇ 21 ਡਾਇਰੈਕਟਰਾਂ ਅਤੇ ਸ਼ੇਅਰਧਾਰਕਾਂ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀ. ਐੱਨ. ਐੱਸ.) ਦੀ ਧਾਰਾ 105 (ਗੈਰ-ਇਰਾਦਤਨ ਹੱਤਿਆ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

ਕੀ ਸੀ ਪੂਰਾ ਮਾਮਲਾ

ਪੁਲਸ ਅਧਿਕਾਰੀਆਂ (Police officers) ਨੇ ਦੱਸਿਆ ਕਿ ਹੁਣ ਤੱਕ ਕੰਪਨੀ ਦੇ 9 ਡਾਇਰੈਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ । ਕਟੋਲ ਤਹਿਸੀਲ ਦੇ ਰਾਊਲਗਾਓਂ `ਚ ਮਾਈਨਿੰਗ ਅਤੇ ਉਦਯੋਗਿਕ ਧਮਾਕਾਖੇਜ਼ ਨਿਰਮਾਤਾ ਕੰਪਨੀ ਐੱਸ. ਬੀ. ਐੱਲ. ਐਨਰਜੀ ਲਿਮਟਿਡ ਦੀ ਡੈਟੋਨੇਟਰ ਪੈਕਿੰਗ ਯੂਨਿਟ `ਚ ਹੋਏ ਇਕ ਸ਼ਕਤੀਸ਼ਾਲੀ ਧਮਾਕੇ `ਚ 19 ਮਜ਼ਦੂਰਾਂ ਦੀ ਮੌਤ (Death) ਹੋ ਗਈ ਸੀ ਅਤੇ 24 ਹੋਰ ਜ਼ਖਮੀ ਹੋ ਗਏ । ਦੱਸਣਯੋਗ ਹੈ ਕਿ ਜਿਆਦਾਤਰ ਜ਼ਖਮੀਆਂ ਦੀ ਹਾਲਤ ਗੰਭੀਰ ਹੈ ।