ਕਪੂਰਥਲਾ, 9 ਮਾਰਚ 2026 : ਪੰਜਾਬ ਦੇ ਸ਼ਹਿਰ ਕਪੂਰਥਲਾ (Kapurthala) ਦੀ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਮਾਡਿਊਲ ਦਾ ਪਰਦਾ ਫਾਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।
ਕਿੰਨਿਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ
ਮਿਲੀ ਜਾਣਕਾਰੀ ਮੁਤਾਬਕ ਜਿਲਾ ਕਪੂਰਥਲਾ ਦੀ ਪੁਲਸ ਵਲੋਂ ਖੂਫੀਆ ਜਾਣਕਾਰੀ ਦੇ ਆਧਾਰ ਤੇ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੀ ਸਪਲਾਈ ਵਿਚ ਸ਼ਾਮਲ ਜਿਸ ਮਾਡਿਊਲ ਦਾ ਪਰਦਾ ਫਾਸ਼ ਕੀਤ ਗਿਆ ਹੈ ਵਿਚ ਇਕ ਨਾਬਾਲਗ ਸਮੇਤ ਦੋ ਨੂੰ ਗ੍ਰਿਫ਼ਤਾਰ (Two arrested) ਕੀਤਾ ਗਿਆ ਹੈ । ਗ੍ਰਿਫ਼ਤਾਰ ਕੀਤੇ ਗਏ ਦੋਹਾਂ ਜਣਿਆਂ ਕੋਲੋਂ 7.65 ਐਮ. ਐਮ. ਦੀਆਂ ਪੰਜ ਦੇਸੀ ਪਿਸਤੌਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ ।
ਮੁੱਢਲੀ ਜਾਂਚ ਵਿਚ ਕੀ ਕੀ ਆਇਆ ਸਾਹਮਣੇ
ਕਪੂਰਥਲਾ ਪੁਲਸ ਵਲੋਂ ਉਕਤ ਵਿਅਕਤੀਆਂ ਤੋਂ ਕੀਤੀ ਗਈ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਦੇ ਇਸ਼ਾਰੇ `ਤੇ ਕੰਮ ਕਰ ਰਹੇ ਸਨ । ਇਹ ਹੈਂਡਲਰ ਫਿਲੀਪੀਨਜ਼ ਅਤੇ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਵਿੱਚ ਦੱਸੇ ਜਾਂਦੇ ਹਨ । ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਇਹ ਗੈਰ-ਕਾਨੂੰਨੀ ਹਥਿਆਰ ਮੱਧ ਪ੍ਰਦੇਸ਼ ਤੋਂ ਖਰੀਦੇ ਸਨ । ਯੋਜਨਾ ਇਨ੍ਹਾਂ ਨੂੰ ਪੰਜਾਬ ਦੇ ਇੱਕ ਗਿਰੋਹ ਨੂੰ ਸਪਲਾਈ ਕਰਨ ਦੀ ਸੀ । ਹਾਲਾਂਕਿ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨਾਲ ਇੱਕ ਵੱਡੀ ਘਟਨਾ ਟਲ ਗਈ ।


