ਚੰਡੀਗੜ੍ਹ ਨਗਰ ਨਿਗਮ ਨੇ ਬੈਂਕ ਘੁਟਾਲੇ ਮਾਮਲੇ ਵਿਚ ਦੋ ਮੁਲਾਜਮ ਕੀਤੇ ਮੁਅੱਤਲ

ਚੰਡੀਗੜ੍ਹ, 14 ਮਾਰਚ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਬਣੀ ਮਿਊਂਸਪਲ ਕਾਰਪੋਰੇਸ਼ਨ ਵਲੋਂ ਆਪਣੇ ਦੋ ਮੁਲਾਜਮਾਂ ਨੂੰ ਇਕ ਘਪਲੇ ਮਾਮਲੇ ਵਿਚ ਮੁਅੱਤਲ ਕਰ ਦਿੱਤਾ ਗਿਆ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਨਗਰ ਨਿਗਮ (Chandigarh Municipal Corporation) (ਐਮ. ਸੀ.) ਨੇ ਆਈ. ਡੀ. ਐਫ. ਸੀ. ਫਰਸਟ ਬੈਂਕ ਨਾਲ ਸਬੰਧਤ 116 ਕਰੋੜ ਰੁਪਏ ਤੋਂ ਵੱਧ ਦੇ ਕਥਿਤ ਘੁਟਾਲੇ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਆਪਣੇ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ । ਇਸ ਦੇ ਨਾਲ ਹੀ ਇੱਕ ਸੀਨੀਅਰ ਯੂ. ਟੀ. (ਯੂ. ਟੀ.) ਅਧਿਕਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੀ ਸਿਫਾਰਿਸ਼ ਵੀ ਕੀਤੀ ਗਈ ਹੈ । ਨਗਰ ਨਿਗਮ ਦੇ ਅਕਾਊਂਟਸ ਵਿਭਾਗ ਵਿੱਚ ਕੰਮ ਕਰਦੀ ਸੁਪਰਡੈਂਟ ਰਜਨੀ ਅਤੇ ਅਕਾਊਂਟੈਂਟ ਹਰੰਸ਼ ਨੂੰ ਮੁਅੱਤਲ (suspended) ਕਰ ਦਿੱਤਾ ਗਿਆ ਹੈ ।

ਯੂ. ਟੀ. ਕਿਸ ਵਿਭਾਗ ਦੇ ਅਧਿਕਾਰੀ ਵਿਰੁੱਧ ਕਾਰਵਾਈ ਦੀ ਕੀਤੀ ਗਈ ਹੈ ਸਿਫਾਰਸ਼

ਇਸ ਤੋਂ ਇਲਾਵਾ ਯੂ. ਟੀ. ਅਕਾਊਂਟਸ ਵਿਭਾਗ ਦੇ ਉਸ ਸੀਨੀਅਰ ਅਧਿਕਾਰੀ ਵਿਰੁੱਧ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ ਹੈ ਜੋ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ (ਸੀ. ਐਸ. ਸੀ. ਐਲ.) ਦੇ ਰਿਕਾਰਡ ਅਤੇ ਵਿੱਤੀ ਮਾਮਲਿਆਂ ਨੂੰ ਨਗਰ ਨਿਗਮ ਵਿੱਚ ਤਬਦੀਲ ਕਰਨ ਸਮੇਂ ਉੱਥੇ ਤਾਇਨਾਤ ਸੀ । ਇਹ ਕਾਰਵਾਈ ਇੱਕ ਅੰਦਰੂਨੀ ਜਾਂਚ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ 116 ਕਰੋੜ ਰੁਪਏ ਦੀ ਰਕਮ ਤਬਦੀਲ ਕਰਨ ਵੇਲੇ ਇਨ੍ਹਾਂ ਦੀ ਭੂਮਿਕਾ ਵਿੱਚ ਖਾਮੀਆਂ ਪਾਈਆਂ ਗਈਆਂ ਸਨ ।