ਨਵੀਂ ਦਿੱਲੀ, 21 ਮਾਰਚ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਦੰਗਿਆਂ ਦੇ ਦੋਸ਼ੀ ਨੂੰ ਦਿੱਲੀ ਦੀ ਅਦਾਲਤ ਵਲੋਂ ਅੰਤਰਿਮ ਜ਼ਮਾਨਤ (Interim bail) ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
10 ਦਿਨਾਂ ਦੀ ਅੰਤ੍ਰਿਮ ਜ਼ਮਾਨਤ ਮਿਲੀ
ਦਿੱਲੀ ਦੰਗਿਆਂ ਦਾ ਦੋਸ਼ੀ ਸ਼ਰਜੀਲ ਇਮਾਮ (Sharjeel Imam) ਸ਼ੁੱਕਰਵਾਰ ਦੁਪਹਿਰ ਤਿਹਾੜ ਜੇਲ ਤੋਂ ਬਾਹਰ ਆ ਗਿਆ । ਦਿੱਲੀ ਦੀ ਕੜਕੜਡੂਮਾ ਅਦਾਲਤ (Delhi Karkardooma Court) ਨੇ ਸ਼ਰਜੀਲ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਤੇ ਆਪਣੇ ਭਰਾ ਦੇ ਵਿਆਹ `ਚ ਸ਼ਾਮਲ ਹੋਣ ਲਈ 10 ਦਿਨਾਂ ਦੀ ਅੰਤ੍ਰਿਮ ਜ਼ਮਾਨਤ ਦਿੱਤੀ ਸੀ । ਤਿਹਾੜ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸ਼ਰਜੀਲ ਨੇ ਮੀਡੀਆ ਨਾਲ ਗੱਲ ਨਹੀਂ ਕੀਤੀ ।
ਕਿੰਨੇ ਹਫ਼ਤਿਆਂ ਦੀ ਰਾਹਤ ਮੰਗੀ ਸੀ ਇਮਾਮ ਨੇ
ਇਮਾਮ ਨੇ ਅਦਾਲਤ ਤੋਂ 6 ਹਫ਼ਤਿਆਂ ਦੀ ਰਾਹਤ ਮੰਗੀ ਸੀ ਪਰ ਅਦਾਲਤ ਨੇ ਸੀਮਤ ਸਮੇਂ ਲਈ ਜ਼ਮਾਨਤ ਦਿੱਤੀ । ਫਰਵਰੀ 2020 `ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ `ਚ ਉੱਤਰ-ਪੂਰਬੀ ਦਿੱਲੀ `ਚ ਫਿਰਕੂ ਹਿੰਸਾ ਭੜਕ ਗਈ ਸੀ, ਜਿਸ ਕਾਰਨ 54 ਵਿਅਕਤੀ ਮਾਰੇ ਗਏ ਸਨ ਤੇ 700 ਤੋਂ ਵੱਧ ਜ਼ਖਮੀ ਹੋ ਗਏ ਸਨ । ਉਮਰ ਖਾਲਿਦ, ਸ਼ਰਜੀਲ ਇਮਾਮ ਤੇ ਹੋਰਾਂ `ਤੇ ਦੰਗਿਆਂ ਦਾ ਮਾਸਟਰਮਾਈਂਡ ਹੋਣ ਦਾ ਦੋਸ਼ ਹੈ ।










