ਸਾਬਕਾ ਵਿਧਾਇਕ ਐਚ. ਐਸ. ਫੂਲਕਾ ਨੇ ਕੀਤੀ ਭਾਜਪਾ ਜੁਆਇਨ

ਨਵੀਂ ਦਿੱਲੀ, 1 ਅਪ੍ਰੈਲ 2026 : ਪੰਜਾਬ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਰਹੇ ਐਚ. ਐਸ. ਫੂਲਕਾ (H. S. Phoolka) ਵਲੋਂ ਅੱਜ ਭਾਰਤੀ ਜਨਤਾ ਪਾਰਟੀ ਨੂੰ ਜੁਆਇਨ (Join) ਕਰ ਲਿਆ ਗਿਆ ਹੈ ।

ਕਿਸ ਨੇ ਕਰਵਾਇਆ ਫੂਲਕਾ ਨੂੰ ਪਾਰਟੀ ਵਿਚ ਸ਼ਾਮਲ

ਮਿਲੀ ਜਾਣਕਾਰੀ ਮੁਤਾਬਕ ਜੋ ਅੱਜ ਆਮ ਆਦਮੀ ਪਾਰਟੀ ਵਿਚ ਵਿਧਾਇਕ ਰਹੇ ਐਚ. ਐਸ. ਫੂਲਕਾ ਵਲੋਂ ਜੋ ਅੱਜ ਭਾਰਤੀ ਜਨਤਾ ਪਾਰਟੀ (Bharatiya Janata Party) ਵਿਚ ਸ਼ਾਮਲ ਹੋਇਆ ਗਿਆ ਹੈ ਉਹ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੇ ਯਤਨਾਂ ਸਦਕਾ ਸੰਭਵ ਹੋ ਸਕਿਆ ਹੈ । ਦੱਸਣਯੋਗ ਹੈ ਕਿ ਐਡਵੋਕੇਟ ਫੂਲਕਾ ਨੇ ਆਪਣਾ ਰਾਜਨੀਤਿਕ ਕਰੀਅਰ 2014 ਵਿੱਚ ਆਮ ਆਦਮੀ ਪਾਰਟੀ ਨਾਲ ਸ਼ੁਰੂ ਕੀਤਾ ਸੀ । ਉਨ੍ਹਾਂ 2019 ਵਿੱਚ ਪਾਰਟੀ ਛੱਡ ਦਿੱਤੀ ਸੀ ਤੇ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ (Included) ਹੋ ਗਏ ਹਨ ।