ਅੰਮ੍ਰਿਤਸਰ, 3 ਅਪ੍ਰੈਲ 2026 : ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਬਲਵੰਤ ਰਾਜੋਆਣਾ (Balwant Rajoana) ਦੀ ਅਪੀਲ ਤੇ ਵਿਚਾਰ ਕੀਤਾ ਜਾ ਰਿਹਾ ਹੈ ।
ਹੋਰ ਕੀ ਆਖਿਆ ਜੱਥੇਦਾਰ ਗੜਗੱਜ ਨੇ
ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੋ ਜੇਲ ਵਿਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਰਹਿਮ ਦੀ ਪਾਈ ਗਈ ਅਪੀਲ ਨੂੰ ਵਾਪਸ ਲੈਣ ਸਬੰਧੀ ਆਖਿਆ ਗਿਆ ਹੈ ਸਬੰਧੀ ਜਿਥੇ ਵਿਚਾਰ ਕੀਤਾ ਜਾ ਰਿਹਾ ਹੈ, ਉਥੇ ਉਨ੍ਹਾਂ ਇਹ ਵੀ ਕਿਹਾ ਹੈ ਕਿ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਜਾਇਜ਼ ਹਨ ।
ਰਾਜੋਆਣਾ ਅਜਿਹੀ ਕਾਲ ਕੋਠੜੀ ਵਿਚ ਬੰਦ ਹਨ ਕਿ ਸਹੀ ਢੰਗ ਨਾਲ ਬੈਠ ਵੀ ਨਹੀਂ ਸਕਦੇ
ਜੱਥੇ. ਗੜ੍ਹਗੱਜ ਕਿਹਾ ਕਿ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਜਾਇਜ਼ ਹਨ ਕਿਉਂਕਿ ਉਨ੍ਹਾਂ ਨੂੰ ਜੇਲ੍ਹ ਵਿਚ ਅਜਿਹੀ ਕਾਲ ਕੋਠੜੀ ਵਿਚ ਬੰਦ ਕੀਤਾ ਗਿਆ ਹੈ ਜਿੱਥੇ ਬੰਦਾ ਸਹੀ ਢੰਗ ਨਾਲ ਬੈਠਿਆ ਵੀ ਨਹੀਂ ਸਕਦਾ । ਉਨ੍ਹਾਂ ਕਿਹਾ ਕਿ ਉਹ ਜੇਲ੍ਹ ਵਿਚ ਅਜਿਹੀ ਸਜ਼ਾ ਪਿਛਲੇ ਕਈ ਸਾਲਾਂ ਤੋਂ ਭੁਗਤ ਰਹੇ ਹਨ । ਜਥੇਦਾਰ ਗੜਗੱਜ ਨੇ ਕਿਹਾ ਕਿ 2019 ਵਿਚ ਜਦੋਂ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਤਾਂ ਉਸ ਸਮੇਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਗੱਲ ਕਹੀ ਸੀ ਪਰ ਅੱਜ 7 ਸਾਲ ਹੋ ਗਏ ਹਨ ਵਾਅਦੇ ਵਫਾ ਨਹੀਂ ਹੋਏ ਹਨ ।










