ਚੰਡੀਗੜ੍ਹ, 20 ਅਪ੍ਰੈਲ 2026 : ਪੰਜਾਬ ਦੇ ਜਿਲਾ ਹੁਸਿਆਰਪੁਰ ਦੀ ਪੁਲਸ (Hoshiarpur Police) ਵਲੋਂ ਹੈਰੋਇਨ ਅਤੇ ਹਥਿਆਰਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਿੰਨੀ ਹੈਰੋਇਨ ਤੇ ਕਿੰਨੇ ਹਥਿਆਰ ਕੀਤੇ ਗਏ ਹਨ ਬਰਾਮਦ
ਮਿਲੀ ਜਾਣਕਾਰੀ ਅਨੁਸਾਰ ਹੁਸਿਆਰਪੁਰ ਦੀ ਪੰਜਾਬ ਪੁਲਸ ਨੇ ਸੋਮਵਾਰ ਨੂੰ ਹੁਸ਼ਿਆਰਪੁਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿੱਚ ਸ਼ਾਮਲ ਜੋ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਵਿਚ ਜਿਥੇ ਚਾਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਦੌਰਾਨ ਪਕੜੇ ਗਏ ਵਿਅਕਤੀਆਂ ਕੋਲੋਂ 9. 925 ਕਿਲੋਗ੍ਰਾਮ ਹੈਰੋਇਨ, ਦੋ ਵਿਦੇਸ਼ੀ ਪਿਸਤੌਲਾਂ, 8 ਮੈਗਜ਼ੀਨ ਅਤੇ 40 ਕਾਰਤੂਸ ਬਰਾਮਦ ਕੀਤੇ ਗਏ ਹਨ ।
ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ
ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੇ ਜਾਰੀ ਕੀਤੀ ਪੋਸਟ ਵਿਚ ਆਖਿਆ ਹੈ ਕਿ ਹੁਸਿਆਰਪੁਰ ਪੁਲਸ ਦੀ ਇਹ ਇੱਕ ਵੱਡੀ ਸਫਲਤਾ ਹੈ । ਉਨ੍ਹਾਂ ਆਖਿਆ ਕਿ ਹੁਸਿਆਰਪੁਰ ਪੁਲਸ ਨੇ ਜੋ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਵਿੱਚ ਅੰਤਰਰਾਜੀ ਅਤੇ ਵਿਦੇਸ਼ੀ ਸਬੰਧ ਹਨ ਤੇ ਨਸਿ਼ਆਂ ਅਤੇ ਗੈਰ-ਕਾਨੂੰਨੀ ਹਥਿਆਰਾਂ (Illegal weapons) ਵਿੱਚ ਸ਼ਾਮਲ ਹਨ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ।
ਕੀ ਸਾਹਮਣੇ ਆਇਆ ਹੈ ਪੁਲਸ ਦੀ ਸ਼ੁਰੂਆਤੀ ਜਾਂਚ ਵਿਚ
ਪੰਜਾਬ ਪੁਲਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਨਸ਼ੀਲੇ ਪਦਾਰਥਾਂ (Drugs) ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਵਿਦੇਸ਼ੀ-ਅਧਾਰਤ ਅਪਰਾਧੀਆਂ ਲਈ ਸਥਾਨਕ ਸੰਚਾਲਕ ਵਜੋਂ ਕੰਮ ਕਰ ਰਹੇ ਸਨ । ਹੁਸਿਆਰਪੁਰ ਦੇ ਗੜ੍ਹਸ਼ੰਕਰ ਪੁਲਸ ਸਟੇਸ਼ਨ ਵਿੱਚ ਇੱਕ ਪਕੜੇ ਗਏ ਵਿਅਕਤੀਆਂ ਵਿਰੁੱਧ ਆਰਮਜ਼ ਅਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ ।










