ਐਚ. ਐਸ. ਜੀ. ਐਮ. ਸੀ. ਪ੍ਰਧਾਨ ਨੇ ਲਿਖਿਆ ਮੁੱਖ ਮੰਤਰੀ ਹਰਿਆਣਾ ਨੂੰ ਪੱਤਰ

ਹਰਿਆਣਾ, 21 ਅਪ੍ਰੈਲ 2026 : ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (Haryana Sikh Gurdwara Management Committee) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖੇ ਜਾਣ ਦਾ ਪਤਾ ਚੱਲਿਆ ਹੈ ।

ਕੀ ਲਿਖਿਆ ਗਿਆ ਹੈ ਪੱਤਰ ਵਿਚ

ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ (Jagdish Singh Jhinda) ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖਿਆ (Wrote a letter) ਗਿਆ ਹੈ ਵਿਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੀ ਤਰਜ ਤੇ ਹਰਿਆਣਾ ਵਿਚ ਵੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨੀ ਬਣਾਇਆ ਜਾਵੇ ।

ਝੀਂਡਾ ਨੇ ਪੱਤਰ ਵਿਚ ਕੀ ਸਪੱਸ਼ਟ ਕੀਤਾ

ਜਗਦੀਸ਼ ਸਿੰਘ ਝੀਂਡਾ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਬੇਅਦਬੀ ਵਿਰੁੱਧ ਜੋ ਨਵਾਂ ਐਕਟ ਲਾਗੂ ਹੋਇਆ ਹੈ, ਉਸ ਦਾ ਘੇਰਾ ਸਿਰਫ਼ ਪੰਜਾਬ ਦੀਆਂ ਹੱਦਾਂ ਤੱਕ ਸੀਮਤ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਹਰਿਆਣਾ ਸਰਕਾਰ (Haryana Government) ਵੀ ਪੰਜਾਬ ਵਰਗਾ ਹੀ ਸਖ਼ਤ ਕਾਨੂੰਨ ਤਿਆਰ ਕਰੇ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀਆਂ ਮੰਦਭਾਗੀਆਂ ਘਟਨਾਵਾਂ `ਤੇ ਸਥਾਈ ਤੌਰ `ਤੇ ਰੋਕ ਲਗਾਈ ਜਾ ਸਕੇ ।

ਬੇਅਦਬੀ ਵਰਗੇ ਅਪਰਾਧਾਂ ਨੂੰ ਰੋਕਣ ਲਈ ਮੌਜੂਦਾ ਕਾਨੂੰਨੀ ਪ੍ਰਬੰਧ ਕਾਫੀ ਨਹੀਂ

ਪ੍ਰਧਾਨ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ (Incidents of sacrilege) ਨੇ ਵਿਸ਼ਵ ਭਰ ਦੇ ਸਿੱਖਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਮੌਜੂਦਾ ਕਾਨੂੰਨੀ ਪ੍ਰਬੰਧ ਕਾਫੀ ਨਹੀਂ ਹਨ, ਇਸ ਲਈ ਇੱਕ ਵਿਸ਼ੇਸ਼ ਅਤੇ ਸਖ਼ਤ ਕਾਨੂੰਨ ਦੀ ਲੋੜ ਹੈ ਜੋ ਅਪਰਾਧੀਆਂ ਦੇ ਮਨਾਂ ਵਿੱਚ ਡਰ ਪੈਦਾ ਕਰ ਸਕੇ ।