ਮੁੱਖ ਮੰਤਰੀ ਪੰਜਾਬ ਨੇ ਆਪ ਛੱਡਣ ਵਾਲੇ ਸੰਸਦ ਮੈਂਬਰਾਂ ਨੂੰ ਲੈ ਕੇ ਕੀਤਾ ਮੈਸੇਜ

ਚੰਡੀਗੜ੍ਹ, 25 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅੱਜ ਸੋਸ਼ਲ ਮੀਡੀਆ ਤੇ ਆਪ ਛੱਡਣ ਵਾਲੇ ਸੰਸਦ ਮੈਂਬਰਾਂ ਨੂੰ ਲੈ ਕੇ ਇਕ ਮੈਸੇਜ ਕੀਤਾ ਗਿਆ ਹੈ ।

ਕੀ ਮੈਸੇਜ ਕੀਤਾ ਗਿਆ ਹੈ ਮੁੱਖ ਮੰਤਰੀ ਵਲੋਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸੋਸ਼ਲ ਮੀਡੀਆ `ਤੇ `ਆਪ` ਛੱਡਣ ਵਾਲੇ ਸੰਸਦ ਮੈਂਬਰਾਂ `ਤੇ ਨਿਸ਼ਾਨਾ ਸਾਧਦਿਆਂ ਟਵੀਟ ਕਰਦਿਆਂ ਲਿਖਿਆ ਕਿ ਅਦਰਕ, ਲਸਣ, ਜੀਰਾ, ਮੇਥੀ ਪਾਊਡਰ, ਲਾਲ ਮਿਰਚ, ਕਾਲੀ ਮਿਰਚ ਅਤੇ ਧਨੀਆ ਇਹ 7 ਚੀਜ਼ਾਂ ਮਿਲਕੇ ਸਬਜ਼ੀ ਨੂੰ ਵਧੀਆ ਬਣਾ ਦਿੰਦੀਆਂ ਨੇ ਪਰ ਇਨ੍ਹਾਂ ਦੀ ਆਪਣੀ “ਸਬਜ਼ੀ” ਨਹੀਂ ਬਣ ਸਕਦੀ ।

ਕੀ ਕਾਰਨ ਮੁੱਖ ਮੰਤਰੀ ਵਲੋਂ ਟਵੀਟ ਕੀਤੇ ਜਾਣ ਦਾ

ਦੱਸਣਯੋਗ ਹੈ ਕਿ ਬੀਤੇ ਦਿਨੀਂ ਜੋ ਰਾਘਵ ਚੱਢਾ ਸਮੇਤ ਆਪ ਦੇ ਸੰਸਦ ਮੈਂਬਰਾਂ ਵਲੋਂ ਆਪ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਇਆ ਗਿਆ ਹੈ ਦੇ ਚਲਦਿਆਂ ਕੀਤਾ ਗਿਆ ਹੈ। ਜਿਨ੍ਹਾਂ ਆਮ ਆਦਮੀ ਪਾਰਟੀ ਦੇ 10 ਰਾਜ ਸਭਾ ਮੈਂਬਰਾਂ ਵਿਚੋਂ 7 ਨੇ ਕੱਲ ਪਾਰਟੀ ਛੱਡ ਦਿੱਤੀ ਹੈ ਛੇ ਪੰਜਾਬ ਵਿਚੋਂ ਹਨ ।

ਮਨੀਸ਼ ਸਿਸੋਦੀਆ ਤੇ ਸਿਹਤ ਮੰਤਰੀ ਦੀ ਹੋਵੇਗੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਆਪ ਦੇ ਸੰਸਦ ਮੈਂਬਰਾਂ ਵਲੋਂ ਬੀਤੇ ਕੱਲ ਛੱਡੀ ਗਈ ਪਾਰਟੀ ਦੇ ਚਲਦਿਆਂ ਜਿਥੇ ਆਮ ਆਦਮੀ ਪਾਰਟੀ (Aam Aadmi Party) ਅੰਦਰ ਸਰਗਰਮੀਆਂ ਵਧ ਗਈਆਂ ਹਨ ਦੇ ਚਲਦਿਆਂ `ਆਪ` ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਕੱਲ੍ਹ ਗੁਜਰਾਤ ਤੋਂ ਵਾਪਸ ਆਏ ਅਤੇ ਦਿੱਲੀ ਹਵਾਈ ਅੱਡੇ ਤੋਂ ਸਿੱਧੇ `ਆਪ` ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਗਏ। ਇਸ ਤੋਂ ਬਾਅਦ, ਪੰਜਾਬ `ਆਪ` ਸਰਕਾਰ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਸਵੇਰੇ ਦਿੱਲੀ ਪਹੁੰਚੇ, ਜਿੱਥੇ ਉਹ ਸਿਸੋਦੀਆ ਨਾਲ ਮੁਲਾਕਾਤ ਕਰਨਗੇ ।