ਮੁੱਖ ਮੰਤਰੀ ਨੇ ਮੰਗਿਆ ਦੇਸ਼ ਦੇ ਰਾਸ਼ਟਰਪਤੀ ਤੋਂ ਮਿਲਣ ਲਈ ਸਮਾਂ

ਚੰਡੀਗੜ੍ਹ 25 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਦੇਸ਼ ਦੇ ਰਾਸ਼ਟਰਪਤੀ (President) ਨੂੰ ਮਿਲਣ ਲਈ ਸਮਾਂ ਮੰਗੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕਾਰਨ ਹੋ ਸਕਦਾ ਹੈ ਰਾਸ਼ਟਰਪਤੀ ਨੂੰ ਮਿਲਣ ਦਾ

ਮਿਲੀ ਜਾਣਕਾਰੀ ਅਨੁਸਾਰ ਜੋ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਵਲੋਂ ਭਾਰਤ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਹੈ ਹੋਣ ਵਾਲੀ ਮੁਲਾਕਾਤ ਦੌਰਾਨ ਭਾਜਪਾ ਵਿਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਨੂੰ ਵਾਪਸ ਬੁਲਾਉਣ ਜਾਂ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਦਾ ਪੱਖ ਰੱਖਿਆ ਜਾਵੇਗਾ।

ਕੀ ਆਖਿਆ ਮੁੱਖ ਮੰਤਰੀ ਨੇ

ਮੁੱਖ ਮੰਤਰੀ ਭਗਵੰਤ ਮਾਨ ਜੋ ਕਿਸੇ ਵੀ ਵੇਲੇ ਪੰਜਾਬ ਦੇ ਵਿਧਾਇਕਾਂ ਦੇ ਵੱਡੇ ਕਾਫ਼ਲੇ ਸਮੇਤ ਦਿੱਲੀ ਲਈ ਰਵਾਨਾ ਹੋ ਸਕਦੇ ਹਨ ਨੇ ਆਖਿਆ ਹੈ ਕਿ ਜਿਨ੍ਹਾਂ ਮੈਂਬਰਾਂ ਨੂੰ ਪੰਜਾਬ ਦੇ ਲੋਕਾਂ ਦੇ ਫ਼ਤਵੇ ਅਤੇ ਆਮ ਆਦਮੀ ਪਾਰਟੀ ਦੀਆਂ ਵੋਟਾਂ ਨਾਲ ਰਾਜ ਸਭਾ ਭੇਜਿਆ ਗਿਆ ਸੀ, ਉਨ੍ਹਾਂ ਨੇ ਪਾਰਟੀ ਬਦਲ ਕੇ ਸੰਵਿਧਾਨਕ ਮਰਿਆਦਾ ਦੀ ਉਲੰਘਣਾ ਕੀਤੀ ਹੈ। ਸਰਕਾਰ ਰਾਸ਼ਟਰਪਤੀ ਅੱਗੇ ਇਹ ਪੱਖ ਰੱਖੇਗੀ ਕਿ ਜਿਹੜੇ ਮੈਂਬਰਾਂ ਨੇ ਜਨਤਾ ਦਾ ਭਰੋਸਾ ਤੋੜਿਆ ਹੈ, ਉਨ੍ਹਾਂ ਦੀ ਮੈਂਬਰਸਿ਼ਪ ਤੁਰੰਤ ਰੱਦ ਕੀਤੀ ਜਾਵੇ ।

ਭਾਜਪਾ ਕਰ ਰਹੀ ਏਜੰਸੀਆਂ ਦੀ ਵਰਤੋਂ ਕਰਕੇ ਲੋਕਤੰਤਰ ਦਾ ਘਾਣ

ਮੁੱਖ ਮੰਤਰੀ ਪਹਿਲਾਂ ਹੀ ਇਨ੍ਹਾਂ 7 ਰਾਜ ਸਭਾ ਮੈਂਬਰਾਂ (Rajya Sabha members) ਨੂੰ `ਗਦਾਰ` ਕਰਾਰ ਦੇ ਚੁੱਕੇ ਹਨ । ਉਨ੍ਹਾਂ ਦਾ ਮੰਨਣਾ ਹੈ ਕਿ ਭਾਜਪਾ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਅਤੇ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਇਹ ਮੰਨਿਆ ਜਾ ਰਿਹਾ ਹੈ ਕਿ ਜੇਕਰ ਰਾਸ਼ਟਰਪਤੀ ਵੱਲੋਂ ਮੁੱਖ ਮੰਤਰੀ ਨੂੰ ਮਿਲਣ ਦਾ ਸਮਾਂ ਮਿਲਦਾ ਹੈ, ਤਾਂ ਪੰਜਾਬ ਦੀ ਰਾਜਨੀਤੀ ਵਿੱਚ ਇਹ ਇੱਕ ਇਤਿਹਾਸਕ ਮੋੜ ਹੋਵੇਗਾ।