ਅਰਵਿੰਦ ਕੇੇਜਰੀਵਾਲ ਨੇ ਜਸਟਿਸ ਸਵਰਨ ਕਾਂਤਾ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 27 ਅਪ੍ਰੈਲ 2026 : ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਜਸਟਿਸ ਸਵਰਨ ਕਾਂਤਾ (Justice Swaran Kanta) ਨੂੰ ਇਕ ਪੱਤਰ ਲਿਖੇ ਜਾਣ ਦਾ ਸਮਾਚਾਰ ਹੈ ।

ਕੀ ਲਿਖਿਆ ਗਿਆ ਹੈ ਪੱਤਰ ਵਿਚ

ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਜਸਟਿਸ ਸਵਰਨ ਕਾਂਤਾ ਨੂੰ ਇਕ ਪੱਤਰ ਲਿਖਿਆ ਹੈ ਵਿਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਹੁਣ ਨਿੱਜੀ ਤੌਰ `ਤੇ ਜਾਂ ਵਕੀਲ ਰਾਹੀਂ ਉਨ੍ਹਾਂ ਸਾਹਮਣੇ ਪੇਸ਼ ਨਹੀਂ ਹੋਣਗੇ । ਕੇਜਰੀਵਾਲ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਉਨ੍ਹਾਂ ਨੇ ਨਿਆਂ ਮਿਲਣ ਦੀ ਉਮੀਦ ਗੁਆ ਦਿੱਤੀ ਹੈ, ਇਹ ਕਹਿੰਦੇ ਹੋਏ ਕਿ ਉਨ੍ਹਾਂ ਨੇ ਮਹਾਤਮਾ ਗਾਂਧੀ ਦੇ ਸੱਤਿਆਗ੍ਰਹਿ ਦੇ ਰਸਤੇ `ਤੇ ਚੱਲਣ ਦਾ ਫ਼ੈਸਲਾ ਕੀਤਾ ਹੈ ।

ਹੋਰ ਕੀ ਕੀ ਲਿਖਿਆ ਗਿਆ ਹੈ ਪੱਤਰ ਵਿਚ

ਕੇਜਰੀਵਾਲ ਨੇ ਆਪਣੇ ਪੱਤਰ ਵਿਚ ਲਿਖਿਆ ਕਿ ਮੈਂ ਜਸਟਿਸ ਸਵਰਨ ਕਾਂਤਾ ਤੋਂ ਨਿਆਂ ਮਿਲਣ ਦੀ ਉਮੀਦ ਗੁਆ ਦਿੱਤੀ ਹੈ । ਇਸ ਲਈ ਮੈਂ ਗਾਂਧੀ ਜੀ ਦੇ ਸੱਤਿਆਗ੍ਰਹਿ ਦੇ ਰਸਤੇ `ਤੇ ਚੱਲਣ ਦਾ ਫ਼ੈਸਲਾ ਕੀਤਾ ਹੈ । ਮੈਂ ਇਹ ਫੈਸਲਾ ਆਪਣੀ ਜ਼ਮੀਰ ਦੀ ਆਵਾਜ਼ ਦੇ ਆਧਾਰ `ਤੇ ਲਿਆ ਹੈ। ਮੈਂ ਸੁਪਰੀਮ ਕੋਰਟ ਵਿਚ ਜਸਟਿਸ ਸਵਰਨ ਕਾਂਤਾ ਦੇ ਫ਼ੈਸਲੇ ਵਿਰੁੱਧ ਅਪੀਲ ਕਰਨ ਦਾ ਅਧਿਕਾਰ ਰਾਖਵਾਂ ਰੱਖਾਂਗਾ ।

ਕੇਜਰੀਵਾਲ ਨੇ ਪਹਿਲਾਂ ਵੀ ਕੀਤੀ ਸੀ ਜੱਜ ਬਦਲਣ ਦੀ ਮੰਗ

ਜਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਸ਼ਰਾਬ ਘੁਟਾਲੇ (Alcohol scams) ਦੇ ਮਾਮਲੇ ਵਿਚ ਜੱਜ ਬਦਲਣ ਦੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਸੀ । ਕੇਜਰੀਵਾਲ ਨੇ ਕੇਸ ਦੀ ਸੁਣਵਾਈ ਕਰ ਰਹੇ ਜੱਜ ਜਸਟਿਸ ਸਵਰਨ ਕਾਂਤਾ ਸ਼ਰਮਾ `ਤੇ ਪੱਖਪਾਤ ਦਾ ਦੋਸ਼ ਲਗਾਇਆ ਸੀ ਅਤੇ ਬੇਨਤੀ ਕੀਤੀ ਸੀ ਕਿ ਕੇਸ ਨੂੰ ਕਿਸੇ ਹੋਰ ਬੈਂਚ ਵਿਚ ਤਬਦੀਲ ਕੀਤਾ ਜਾਵੇ । ਹਾਲਾਂਕਿ ਹਾਈ ਕੋਰਟ ਨੇ ਉਨ੍ਹਾਂ ਦੀ ਬੇਨਤੀ ਨੂੰ ਸਵੀਕਾਰ ਨਹੀਂ ਕੀਤਾ । ਸੁਣਵਾਈ ਦੌਰਾਨ ਮੁੱਖ ਜੱਜ ਨੇ ਵੀ ਇਸ ਮੁੱਦੇ `ਤੇ ਟਿੱਪਣੀ ਕੀਤੀ ਅਤੇ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ । ਇਸ ਪਟੀਸ਼ਨ ਦੇ ਰੱਦ ਹੋਣ ਤੋਂ ਬਾਅਦ ਕੇਜਰੀਵਾਲ ਨੇ ਹੁਣ ਐਲਾਨ ਕੀਤਾ ਹੈ ਕਿ ਉਹ ਜਸਟਿਸ ਸਵਰਨ ਕਾਂਤਾ ਦੀ ਅਦਾਲਤ ਵਿਚ ਪੇਸ਼ ਨਹੀਂ ਹੋਣਗੇ ।