ਬਨੂੜ, 29 ਅਪ੍ਰੈਲ 2026 : ਪੰਜਾਬ ਦੇ ਜਿਲਾ ਮੋਹਾਲੀ ਅਧੀਨ ਆਉਂਦੇ ਬਨੂੜ (Banur) ਦੇ ਪਿੰਡ ਖੇੜੀ ਵਿਖੇ ਬਣੇ ਇਕ ਰਿਲਾਇੰਸ ਦੇ ਸ਼ੋਅਰੂਮ ਵਿਚ ਅਚਾਨਕ ਅੱਗ ਲੱਗਣ (Fire) ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ ।
ਕਿਸ ਚੀਜ਼ ਦਾ ਸੀ ਗੋਦਾਮ
ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੇ ਬਨੂੜ ਨੇੜੇ ਖੇੜੀ ਪਿੰਡ (Kheri village) ਵਿੱਚ ਇੱਕ ਰਿਲਾਇੰਸ ਗੋਦਾਮ ਵਿੱਚ ਅਚਾਨਕ ਅੱਗ ਲੱਗ ਗਈ । ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਉੱਥੇ ਸਟੋਰ ਕੀਤਾ ਕਰਿਆਨੇ ਦਾ ਸਮਾਨ, ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਪੂਰੀ ਤਰ੍ਹਾਂ ਸੜ ਗਿਆ । ਮੁੱਢਲੀ ਜਾਣਕਾਰੀ ਅਨੁਸਾਰ ਇਸ ਘਟਨਾ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲੱਖਾਂ ਵਿੱਚ ਹੈ ।
ਕੀ ਦੱਸਿਆ ਪ੍ਰਤੱਖਦਰਸ਼ੀਆਂ ਨੇ
ਅੱਗ ਦੀ ਘਟਨਾ ਨੂੰ ਦੇਖਣ ਵਾਲਿਆਂ ਮੁਤਾਬਕ ਅੱਗ ਲੱਗਣ ਤੋਂ ਬਾਅਦ ਗੋਦਾਮ ਵਿੱਚੋਂ ਉੱਚੀਆਂ ਅੱਗ ਦੀਆਂ ਲਪਟਾਂ ਉੱਠਦੀਆਂ ਦੇਖੀਆਂ ਗਈਆਂ, ਜਿਸ ਕਾਰਨ ਆਲੇ ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ । ਅੱਗ ਨੇ ਨੇੜੇ ਖੜ੍ਹੇ ਇੱਕ ਵਾਹਨ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਉਹ ਬੁਰੀ ਤਰ੍ਹਾਂ ਸੜ ਗਿਆ ।
ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੀਤੀ ਕਾਰਵਾਈ ਸ਼ੁਰੂ
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ (Fire brigade) ਦੀਆਂ ਗੱਡੀਆਂ ਤੁਰੰਤ ਮੌਕੇ `ਤੇ ਪਹੁੰਚ ਗਈਆਂ ਅਤੇ ਅੱਗ `ਤੇ ਕਾਬੂ ਪਾਉਣ ਦੀਆਂ ਕੋਸਿ਼ਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ । ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ `ਤੇ ਮੌਜੂਦ ਹਨ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ । ਅੱਗ `ਤੇ ਕਾਬੂ ਪਾਉਣ ਦੀਆਂ ਕੋਸਿ਼ਸ਼ਾਂ ਜਾਰੀ ਹਨ । ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ, ਪਰ ਸ਼ਾਰਟ ਸਰਕਟ (Short circuit) ਦਾ ਸ਼ੱਕ ਹੈ । ਖੁਸ਼ਕਿਸਮਤੀ ਨਾਲ, ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ । ਪ੍ਰਸ਼ਾਸਨ ਇਸ ਸਮੇਂ ਨੁਕਸਾਨ ਦਾ ਮੁਲਾਂਕਣ ਕਰ ਰਿਹਾ ਹੈ, ਅਤੇ ਅੱਗ ਪੂਰੀ ਤਰ੍ਹਾਂ ਬੁਝਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ ।










