ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ 55 ਦੋਸ਼ੀ ਕਾਬੂ : ਐਸ. ਐਸ. ਪੀ

ਭਵਾਨੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਜਿਲਾ ਸੰਗਰੂਰ ਦੀ ਪੁਲਸ (Sangrur Police) ਵਲੋਂ 7 ਦਿਨਾਂ ਦੇ ਵਿਚ-ਵਿਚ ਵੱਖ-ਵੱਖ ਅਪਰਾਧਾਂ ਤਹਿਤ 55 ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਦੱਸਿਆ ਐਸ. ਐਸ. ਪੀ. ਸੰਗਰੂਰ ਨੇ

ਸੰਗਰੂਰ ਦੇ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ (Sartaj Singh Chahal) ਨੇ ਦੱਸਿਆ ਹੈ ਕਿ ਸਬ ਡਵੀਜਨ ਭਵਾਨੀਗੜ ਦੀ ਪੁਲਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਮੁਹਿੰਮ ਦੋਰਾਨ ਕਾਰਵਾਈ ਕਰਦੇ ਹੋਏ 22 ਅਪ੍ਰੈਲ 2026 ਤੋਂ ਅੱਜ ਤੱਕ ਕੁੱਲ 55 ਦੋਸ਼ੀਆਂ ਨੂੰ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੀ ਕਾਰਗੁਜ਼ਾਰੀ ਦੱਸਦਿਆਂ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਡੀ. ਐਸ. ਪੀ ਰਾਹੁਲ ਕੌਸ਼ਲ ਦੀ ਨਿਗਰਾਨੀ ਹੇਠ ਥਾਣਾ ਭਵਾਨੀਗੜ ਦੇ ਏਰੀਆ ਵਿੱਚ ਪੁਲਿਸ ਨੇ ਕੌਂਸਲਿੰਗ ਕਰਕੇ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਨਸ਼ਿਆਂ ਦੇ ਆਦੀ 4 ਵਿਅਕਤੀਆਂ ਨੂੰ ਉਹਨਾ ਦੇ ਪਰਿਵਾਰਕ ਮੈਂਬਰਾਂ ਦੀ ਸਲਾਹ ਨਾਲ ਨਸ਼ਾ ਛੁਡਾਉ ਕੇਂਦਰ ਵਿੱਚ ਲਿਜਾ ਕੇ ਨਸ਼ਾ ਛੱਡਣ ਦੀ ਦਵਾਈ ਦਿਵਾਈ ਹੈ ।

ਐਨ. ਡੀ. ਪੀ. ਐਸ. ਐਕਟ ਤਹਿਤ ਕਿੰਨੇ ਕੇਸ ਕੀਤੇ ਗਏ ਦਰਜ

ਜ਼ਿਲ੍ਹਾ ਪੁਲਸ ਮੁਖੀ (District Police Chief) ਨੇ ਅੱਗੇ ਦੱਸਿਆ ਕਿ ਇਸ ਅਰਸੇ ਦੌਰਾਨ 3 ਮੁਕਦਮੇ ਐਨ. ਡੀ. ਪੀ. ਐਸ. ਐਕਟ ਤਹਿਤ ਦਰਜ ਕਰਕੇ 05 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ । ਜਿਹਨਾ ਪਾਸੋਂ 900 ਨਸ਼ੀਲੀਆਂ ਗੋਲੀਆਂ ਅਤੇ 10 ਗ੍ਰਾਮ ਹੈਰੋਇਨ ਚਿੱਟਾ ਬ੍ਰਾਮਦ ਕਰਵਾਇਆ ਗਿਆ । ਥਾਣਾ ਭਵਾਨੀਗੜ੍ਹ ਨੇ ਇਸ ਦੌਰਾਨ 01 ਮੁਕਦਮਾ ਆਬਕਾਰੀ ਐਕਟ ਤਹਿਤ ਦਰਜ ਕਰਕੇ 01 ਦੋਸ਼ੀ ਨੂੰ ਗ੍ਰਿਫਤਾਰ ਕੀਤਾ, ਜਿਸ ਪਾਸੋਂ 24 ਬੋਤਲਾਂ ਸਰਾਬ ਠੇਕਾ ਦੇਸੀ ਮਾਰਕਾ (ਹਰਿਆਣਾ) ਬ੍ਰਾਮਦ ਕਰਵਾਈ ਗਈ ।

ਭਵਾਨੀਗੜ੍ਹ ਪੁਲਸ ਨੇ ਕੀਤੀ 43 ਸ਼ੱਕੀ ਵਿਅਕਤੀਆਂ ਦੀ ਚੈਕਿੰਗ

ਸਰਤਾਜ ਸਿੰਘ ਚਾਹਲ ਨੇ ਹੋਰ ਕਿਹਾ ਕਿ ਭਵਾਨੀਗੜ ਪੁਲਸ ਨੇ ਇਲਾਕੇ ਵਿੱਚ ਸੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ 43 ਵਿਅਕਤੀਆਂ ਨੂੰ ਚੈੱਕ ਕਰਨ ਉਪਰੰਤ ਜੇਰ ਧਾਰਾ 172 ਬੀ. ਐਨ. ਐਸ. ਐਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ । ਦਿਨ ਅਤੇ ਰਾਤ ਸਮੇਂ ਗਸ਼ਤ ਦੌਰਾਨ ਟ੍ਰੈਫਿਕ ਦੇ ਨਿਯਮਾ ਦੀ ਉਲੰਘਣਾ ਕਰਨ ਵਾਲਿਆਂ 68 ਵਹੀਕਲਾਂ ਦੇ ਚਲਾਣ ਕੀਤੇ ਗਏ ਹਨ । ਇਸ ਤੋਂ ਇਲਾਵਾ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਨਣ ਉਪਰੰਤ 27 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ, ਨਸ਼ੇ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਸਬੰਧੀ ਉਪ-ਕਪਤਾਨ ਪੁਲਸ ਭਵਾਨੀਗੜ੍ਹ ਰਾਹੁਲ ਕੌਸ਼ਲ ਅਤੇ ਮੁੱਖ ਅਫਸਰ ਥਾਣਾ ਭਵਾਨੀਗੜ੍ਹ ਵੱਲੋਂ ਜਾਗਰੂਕ ਮੀਟਿੰਗਾਂ ਵੀ ਲਗਾਤਾਰ ਕੀਤੀਆਂ ਜਾ ਰਹੀਆਂ ਹਨ ।

ਲੋਕਾਂ ਨੂੰ ਕੀਤੀ ਨਸ਼ਾ ਵਿਰੋਧੀ ਮੁਹਿੰਮ ਵਿਚ ਸਹਿਯੋਗ ਦੀ ਅਪੀਲ

ਐਸ. ਐਸ. ਪੀ. ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ (Anti-drug campaign) ਵਿੱਚ ਸਹਿਯੋਗ ਦੇਣ ਸਬੰਧੀ ਅਪੀਲ ਕੀਤੀ ਤੇ ਕਿਹਾ ਕਿ ਥਾਣਾ ਭਵਾਨੀਗੜ ਦੇ ਵੱਖ ਵੱਖ ਥਾਵਾਂ ਵਿੱਚ ਪਿੰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਰਾਹੀਂ ਪਬਲਿਕ ਮਿਲਣੀਆਂ ਕੀਤੀਆਂ ਗਈਆਂ ਹਨ । ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੋਹਤਬਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।

ਪਬਲਿਕ ਨੂੰ ਕੀਤਾ ਗਿਆ ਸਮੱਗਲਰਾਂ ਸਬੰਧੀ ਜਾਣਕਾਰੀ ਦੇਣ ਲਈ ਜਾਗਰੂਕ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ (Smugglers) ਸਬੰਧੀ ਪੁਲਸ ਨੂੰ ਇਤਲਾਹ ਦੇਣ ਲਈ ਪਬਲਿਕ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਨਸ਼ੇ ਦੇ ਇਸ ਕੋਹੜ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ । ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਨਸ਼ੇ ਦਾ ਧੰਦਾ ਕਰਨ ਵਾਲਿਆਂ ਤੇ ਮਾੜੇ ਅਨਸਰਾਂ ਖਿਲਾਫ਼ ਸੰਗਰੂਰ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ।