ਪਟਿਆਲਾ, 29 ਅਪ੍ਰੈਲ 2026 : ਸ਼ਾਹੀ ਸ਼ਹਿਰ ਪਟਿਆਲਾ ਦੇ ਨਾਮੀ ਸਕੂਲਾਂ (Schools) ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ (bomb threats) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਧਮਕੀ ਮਿਲਣ ਨਾਲ ਹੋ ਗਈ ਹੈ ਦਹਿਸ਼ਤ ਪੈਦਾ
ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਸ਼ਹਿਰ (Patiala City) ਦੇ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਧਮਕੀ ਭਰੀ ਈ-ਮੇਲ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ । ਮਿਲੀ ਜਾਣਕਾਰੀ ਅਨੁਸਾਰ, ਸਕੂਲ ਪ੍ਰਬੰਧਕਾਂ ਨੂੰ ਮਿਲੀ ਇਸ ਧਮਕੀ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦਿਆਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਮਾਪਿਆਂ ਨੂੰ ਮੈਸੇਜ ਭੇਜੇ ਗਏ ਅਤੇ ਬੱਚਿਆਂ ਨੂੰ ਸਕੂਲੋਂ ਵਾਪਸ ਘਰ ਲੈ ਜਾਣ ਲਈ ਕਿਹਾ ਗਿਆ । ਜਿਵੇਂ ਹੀ ਸਕੂਲ ਪ੍ਰਬੰਧਕਾਂ ਨੇ ਧਮਕੀ ਭਰੀ ਈ-ਮੇਲ (Threatening email) ਦੇਖੀ, ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਪੁਲਸ ਪ੍ਰਸ਼ਾਸਨ (Police Administration) ਨੂੰ ਸੂਚਿਤ ਕੀਤਾ। ਸਕੂਲਾਂ ਵੱਲੋਂ ਮਾਪਿਆਂ ਨੂੰ ਭੇਜੇ ਗਏ ਸੁਨੇਹਿਆਂ ਵਿੱਚ ਕਿਹਾ ਗਿਆ ਕਿ “ਅਣਸੁਖਾਵੀਂ ਸਥਿਤੀ ਅਤੇ ਸੁਰੱਖਿਆ ਕਾਰਨਾਂ ਕਰਕੇ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਹੈ, ਕਿਰਪਾ ਕਰਕੇ ਆਪਣੇ ਬੱਚਿਆਂ ਨੂੰ ਤੁਰੰਤ ਆ ਕੇ ਲੈ ਜਾਓ ।
ਸਕੂਲਾਂ ਦੇ ਮੈਸੇਜ ਤੋਂ ਤੁਰੰਤ ਬਾਅਦ ਮਾਪੇ ਪਹੁੰਚ ਗਏ ਬੱਚਿਆਂ ਨੂੰ ਲੈਣ
ਸਕੂਲਾਂ ਤੋਂ ਮੈਸੇਜ ਮਿਲਣ ਤੋਂ ਬਾਅਦ ਮਾਪਿਆਂ ਵਿੱਚ ਭਾਰੀ ਭਾਜੜ ਪੈ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਦੇ ਗੇਟਾਂ `ਤੇ ਪਹੁੰਚ ਗਏ। ਸ਼ਹਿਰ ਦੇ ਕਈ ਮੁੱਖ ਮਾਰਗਾਂ `ਤੇ ਜਾਮ ਵਰਗੀ ਸਥਿਤੀ ਦੇਖਣ ਨੂੰ ਮਿਲੀ । ਮੌਕੇ `ਤੇ ਪਹੁੰਚੀ ਪੁਲਸ ਪਾਰਟੀ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਸਕੂਲਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ ।
ਕੀ ਆਖਣਾ ਹੈ ਪੁਲਸ ਅਧਿਕਾਰੀਆਂ ਦਾ
ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਈਬਰ ਸੈੱਲ ਦੀ ਮਦਦ ਨਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਈ-ਮੇਲ ਕਿੱਥੋਂ ਆਈ ਹੈ। ਹਾਲਾਂਕਿ, ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਅਫਵਾਹ `ਤੇ ਵਿਸ਼ਵਾਸ ਨਾ ਕਰਨ ।










