ਚੰਡੀਗੜ੍ਹ, 5 ਮਈ 2026 : ਪੰਜਾਬ ਵਿਚ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਗਈ ਗੈਂਗਸਟਰਾਂ ‘ਤੇ ਵਾਰ ਮੁਹਿੰਮ (Campaign against gangsters) ਜੋ ਕਿ 104ਵੇਂ ਦਿਨ ਵਿਚ ਦਾਖਲ ਹੋ ਗਈ ਹੈ ਤਹਿਤ ਗ੍ਰਿਫ਼ਤਾਰੀਆਂ (Arrests) ਜਾਰੀ ਹਨ ।
ਕਿੰਨੇ ਟਿਕਾਣਿਆਂ ਤੇ ਕੀਤੀਆਂ ਗਈਆਂ ਛਾਪੇਮਾਰੀਆਂ
ਪੰਜਾਬ ਪੁਲਸ (Punjab Police) ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 104ਵੇਂ ਦਿਨ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ 589 ਛਾਪੇਮਾਰੀ ਕੀਤੀ । ਪੰਜਾਬ ਪੁਲਸ ਨੇ 104ਵੇਂ ਦਿਨ 9 ਹਥਿਆਰਾਂ ਸਮੇਤ 305 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 26,480 ਹੋ ਗਈਆਂ ।
ਮੁਹਿੰਮ ਤਹਿਤ ਕਿੰਨੇ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਗਿਆ ਛੱਡਿਆ
ਇਸ ਤੋਂ ਇਲਾਵਾ, 74 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਹੈ, ਜਦੋਂ ਕਿ 43 ਵਿਅਕਤੀਆਂ ਦੀ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ‘ਚ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ ।
ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ 429ਵਾਂ ਦਿਨ
ਪੁਲਿਸ ਟੀਮਾਂ ਨੇ ਨਸਿ਼ਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” (War on drugs) 429ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ‘ਚ 147 ਨਸ਼ਾ ਤਸਕਰਾਂ (Drug traffickers) ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 1.5 ਕਿਲੋ ਹੈਰੋਇਨ, 757 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ । ਇਸ ਨਾਲ, ਸਿਰਫ 429 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 62,480 ਹੋ ਗਈ ਹੈ । ਪੰਜਾਬ ਪੁਲਿਸ ਨੇ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ ।










