ਬੰਗਾਲ ਵਿਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਹਾਲਾਤ ਵਿਗੜੇ : ਮੁੱਖ ਮੰਤਰੀ

ਬਠਿੰਡਾ, 8 ਮਈ 2026 : ਬਠਿੰਡਾ (Bathinda) ਵਿਖੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਬੰਗਾਲ ਵਿਚ ਭਾਜਪਾ ਸਰਕਾਰ ਬਣਦਿਆਂ ਹੀ ਹਾਲਾਤ ਵਿਗੜ ਗਏ ਹਨ ।

ਹੋਰ ਕੀ ਕੀ ਆਖਿਆ ਮੁੱਖ ਮੰਤਰੀ ਨੇ

ਸ਼ੁਕਰਾਨਾ ਯਾਤਰਾ (Shukrana Yatra) ਦੇ ਤੀਸਰੇ ਦਿਨ ਬਠਿੰਡਾ ਵਿਖੇ ਦੌਰੇ ਦੌਰਾਨ ਭਾਜਪਾ ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਆਖਿਆ ਕਿ ਪੰਜਾਬ ਵਿੱਚ ਕੁਝ ਪਾਰਟੀਆਂ ਵਲੋਂ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਕੋਸਿ਼ਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ । ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਵੀ ਪੰਜਾਬ ਸੂਬੇ ਦੇ ਲੋਕਾਂ ਨੂੰ ਅਜਿਹੀਆਂ ਪਾਰਟੀਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ । ਮਾਨ ਨੇ ਆਖਿਆ ਕਿ ਅਕਾਲ ਪੁਰਖ ਨੇ ਉਨ੍ਹਾਂ ਨੂੰ ਹਿੰਮਤ ਦਿੱਤੀ, ਜਿਸ ਕਾਰਨ ਉਨ੍ਹਾਂ ਨੇ ਬੇਅਦਬੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਇਆ ।