ਦਿੱਲੀ `ਚ ਸਕੂਲ ਕਰਮਚਾਰੀ `ਤੇ ਲੱਗਿਆ ਬੱਚੀ ਨਾਲ ਦਰਿੰਦਗੀ ਦਾ ਦੋਸ਼

ਨਵੀਂ ਦਿੱਲੀ, 9 ਮਈ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਇਕ ਸਕੂਲ ਕਰਮਚਾਰੀ ਤੇ ਤਿੰਨ ਸਾਲਾ ਬੱਚੀ (Three-year-old girl) ਨਾਲ ਦਰਿੰਦਗੀ ਕੀਤੇ ਜਾਣ ਦਾ ਦੋਸ਼ ਲੱਗਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕਦੋਂ ਆਇਆ ਇਹ ਮਾਮਲਾ ਸਾਹਮਣੇ

ਮਿਲੀ ਜਾਣਕਾਰੀ ਅਨੁਸਾਰ ਪੱਛਮੀ ਦਿੱਲੀ ਦੇ ਇਕ ਨਿੱਜੀ ਸਕੂਲ ਦੇ ਅੰਦਰ ਇਕ ਕਰਮਚਾਰੀ ਵਲੋਂ ਜੋ 3 ਸਾਲਾ ਬੱਚੀ ਨਾਲ ਕਥਿਤ ਤੌਰ `ਤੇ ਦਰਿੰਦਗੀ ਕੀਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ਸਬੰਧੀ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੀੜਤਾ ਦੀ ਮਾਂ ਨੇ ਜਨਕਪੁਰੀ ਥਾਣੇ ਵਿਚ ਸਿ਼ਕਾਇਤ ਦਰਜ ਕਰਵਾ ਕੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਬੇਟੀ ਦਾ ਸਕੂਲ ਦੇ ਸਮੇਂ ਦੌਰਾਨ ਸਕੂਲ ਦੇ ਕਿਸੇ ਅਣਪਛਾਤੇ ਕਰਮਚਾਰੀ ਵੱਲੋਂ ਜਿਨਸੀ ਸ਼ੋਸ਼ਣ (Sexual abuse) ਕੀਤਾ ਗਿਆ ਹੈ ।

ਕੀ ਦੱਸਿਆ ਪੁਲਸ ਨੇ

ਦਿੱਲੀ ਪੁਲਸ ਨੇ ਦੱਸਿਆ ਕਿ ਸਿ਼ਕਾਇਤ ਦੇ ਆਧਾਰ `ਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 64 ਸਬਰ ਜਨਾਰੀ ਲਈ ਸਜ਼ਾ) ਅਤੇ ਅਦਾਲਤ ਨੇ ਮੁਲਜ਼ਮ ਨੂੰ ਦਿੱਤੀ ਜ਼ਮਾਨਤ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਮਾਮਲਾ ਦਰਜ (Case registered) ਕੀਤਾ ਗਿਆ ਹੈ । ਪੁਲਸ ਅਨੁਸਾਰ ਬੱਚੀ ਨੇ ਮੁਲਜ਼ਮ ਦੀ ਪਛਾਣ ਕਰ ਲਈ ਸੀ, ਜਿਸ ਕਾਰਨ ਉਸ ਨੂੰ ਤੁਰੰਤ ਗ੍ਰਿਫ਼ਤਾਰ (Arrested) ਕਰ ਲਿਆ ਗਿਆ । ਬਾਅਦ ਵਿਚ ਉਸ ਨੂੰ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ ਅਤੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ । ਪੁਲਸ ਨੇ ਇਕ ਬਿਆਨ ਵਿਚ ਕਿਹਾ ਕਿ ਬਾਅਦ ਵਿਚ ਮੁਲਜ਼ਮ ਨੂੰ ਦੁਆਰਕਾ ਦੀ ਇਕ ਅਦਾਲਤ ਨੇ ਜ਼ਮਾਨਤ ਦੇ ਦਿੱਤੀ । ਬਿਆਨ ਵਿਚ ਕਿਹਾ ਗਿਆ ਕ ਇਸਤਗਾਸਾ ਪੱਖ ਦੇ ਸਖ਼ਤ ਵਿਰੋਧ ਦੇ ਬਾਵਜੂਦ ਜ਼ਮਾਨਤ ਦਿੱਤੀ ਗਈ ।