ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗਮਾਡਾ ਅਧਿਕਾਰੀ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 14 ਮਈ 2026 : ਕੇਂਦਰੀ ਜਾਂਚ ਏਜੰਸੀ (Central Investigation Agency) ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਮੋਹਾਲੀ ਵਿਖੇ ਬਣੇ ਗਮਾਡਾ (Gmada) ਦਫ਼ਤਰ ਵਿਚ ਤਾਇਨਾਤ ਅਧਿਕਾਰੀਆਂ ਨੂੰ ਜਲੰਧਰ ਵਿਚ ਗ੍ਰਿਫ਼ਤਾਰ ਕੀਤਾ ਹੈ ।

ਕੌਣ ਹੈ ਇਹ ਅਧਿਕਾਰੀ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate ) (ਈ. ਡੀ. ) ਜਿਸ ਨੇ ਮੋਹਾਲੀ ਵਿੱਚ ਇੱਕ ਵੱਡੀ ਕਾਰਵਾਈ ਦੌਰਾਨ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਜੀ. ਐਮ. ਏ. ਡੀ. ਏ.) ਦੇ ਇੱਕ ਅਧਿਕਾਰੀ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ਉਹ ਅਧਿਕਾਰੀ ਗਮਾਡਾ ਦਾ ਟਾਊਨ ਪਲੈਨਰ ਦੱਸਿਆ ਜਾ ਰਿਹਾ ਹੈ ।

ਕੀ ਹੈ ਪੂਰਾ ਮਾਮਲਾ

ਸੂਚਨਾ ਅਨੁਸਾਰ ਉਕਤ ਟਾਊਨ ਪਲਾਨਰ ਨੂੰ ਈ. ਡੀ. ਨੇ ਪੁੱਛਗਿੱਛ ਲਈ ਜਲੰਧਰ ਬੁਲਾਇਆ ਸੀ । ਦੱਸਿਆ ਜਾ ਰਿਹਾ ਹੈ ਕਿ ਈ. ਡੀ. ਨੇ ਜਾਂਚ ਦੌਰਾਨ ਜਲੰਧਰ ਵਿੱਚ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ । ਰਿਪੋਰਟਾਂ ਅਨੁਸਾਰ ਮੋਹਾਲੀ ਵਿੱਚ ਰਹਿਣ ਵਾਲੇ ਗਮਾਡਾ ਟਾਊਨ ਪਲੈਨਰ ਨੂੰ ਅੱਜ ਈ. ਡੀ. ਨੇ ਜ਼ਮੀਨੀ ਵਿਵਾਦ ਸਬੰਧੀ ਪੁੱਛਗਿੱਛ ਲਈ ਜਲੰਧਰ ਬੁਲਾਇਆ ਸੀ । ਉਸਨੂੰ ਜਲੰਧਰ ਵਿੱਚ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ । ਹਾਲਾਂਕਿ ਇਸ ਗ੍ਰਿਫ਼ਤਾਰੀ ਦੇ ਕਾਰਨ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ ।