ਮਜੀਠਾ, 16 ਮਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਵਿਧਾਨ ਸਭਾ ਹਲਕਾ ਮਜੀਠਾ ਵਿਖੇ ਅੱਜ ਕਾਂਗਰਸੀ ਆਗੂਆਂ (Congress leaders) ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ ।
ਕੌਣ ਕੌਣ ਹੋਇਆ ਹੈ ਆਮ ਆਦਮੀ ਪਾਰਟੀ ਸ਼ਾਮਲ
ਅੰਮ੍ਰਿਤਸਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਮਜੀਠਾ (Majitha) ’ਚ ਅੱਜ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪ੍ਰਮਦੀਪ ਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ।
ਕੀ ਆਖਿਆ ਸ਼ਾਮਲ ਹੋਏ ਆਗੂਆਂ ਨੇ
‘ਆਪ’ ’ਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ । ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਪਰਿਵਾਰ ਵਿਚ ਸਾਰਿਆਂ ਦਾ ਸਵਾਗਤ ਕੀਤਾ। ਮਜੀਠਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਭ ਨੂੰ ਪਾਰਟੀ ’ਚ ਬਣਦਾ ਸਨਮਾਨ ਦਿੱਤਾ ਜਾਵੇਗਾ ।








