ਉੱਤਰ ਪ੍ਰਦੇਸ਼, 26 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਜਿਲਾ ਲਲਿਤਤਪੁਰ ਵਿਖੇ ਇਕ ਕਾਰ ਤੇ ਮੋਟਰਸਾਈਕਲ (Car and motorcycle) ਦੀ ਟੱਕਰ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਹੈ ।
ਕੌਣ ਕੌਣ ਹੈ ਜਿਸਦੀ ਹੋ ਗਈ ਹੈ ਮੌਤ
ਪੁਲਸ ਅਧਿਕਾਰੀ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਜਸਰਥ (40), ਉਸ ਦੇ ਸਗੇ ਭਰਾ ਨਾਥੂਰਾਮ (43) ਅਤੇ ਚਚੇਰੇ ਭਰਾ ਜਗਦੀਸ਼ (36) ਦੀ ਮੌਕੇ `ਤੇ ਹੀ ਮੌਤ ਹੋ ਗਈ, ਜਦੋਂ ਕਿ ਕਾਰ ਸਵਾਰ ਇੱਕ ਹੋਰ ਵਿਅਕਤੀ ਨੇ ਇਲਾਜ ਦੌਰਾਨ ਹਸਪਤਾਲ ਵਿੱਚ ਦਮ ਤੋੜ ਦਿੱਤਾ ।
ਕੀ ਦੱਸਿਆ ਸੀ. ਓ. ਨੇ
ਸੀ. ਓ. ਨੇ ਦੱਸਿਆ ਕਿ ਤਿੰਨੋਂ ਭਰਾ ਇੱਕੋ ਮੋਟਰਸਾਈਕਲ `ਤੇ ਸਵਾਰ ਹੋ ਕੇ ਰੇਲਵੇ ਸਟੇਸ਼ਨ ਤੋਂ ਆਪਣੇ ਪਿੰਡ ਲਡਵਾਰੀ ਜਾ ਰਹੇ ਸਨ ਕਿ ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ (Fast car) ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ । ਉਨ੍ਹਾਂ ਦੱਸਿਆ ਕਿ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਗਿਆ ਹੈ । ਪੁਲਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੁਰਘਟਨਾਗ੍ਰਸਤ ਹੋਏ ਦੋਵਾਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ।








