ਚੰਡੀਗੜ੍ਹ, 6 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਇਕ ਮੀਟਿੰਗ ਦੌਰਾਨ ਪੰਜਾਬ ਵਿਚ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ ।
ਕੀ ਕੀ ਐਲਾਨ ਕੀਤਾ ਗਿਆ ਹੈ ਮੁੱਖ ਮੰਤਰੀ ਵਲੋਂ
ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਉਸਾਰੀ ਕਿਰਤੀ ਕਾਮਿਆਂ ਲਈ ਵੱਡੇ ਫ਼ੈਸਲੇ ਲਏ ਗਏ ਹਨ । ਮੁੱਖ ਮੰਤਰੀ ਮਾਨ ਵੱਲੋਂ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪੰਜਾਬ ਵਿਚ ਵਿਆਪਕ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ ਕਿਰਤੀਆਂ ਲਈ ਰਜਿਸਟ੍ਰੇਸ਼ਨ ਫੀਸ ਮੁਆਫ਼ ਕਰਨ ਦਾ ਐਲਾਨ ਕੀਤਾ ਹੈ । ਇਸ ਤੋਂ ਇਲਾਵਾ ਪੰਜਾਬ ਸਰਕਾਰ (Punjab Government) ਫੀਸ ਭਰੇਗੀ । ਰਜਿਸਟ੍ਰੇਸ਼ਨ ਮੌਕੇ ਕਿਸੇ ਵੀ ਕਿਰਤੀ ਤੋਂ ਫੀਸ ਨਹੀਂ ਲਈ ਜਾਵੇਗੀ ।
ਪਿੰਡਾਂ ਵਿਚ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਨਵੀਂ ਮੁਹਿੰਮ ਤਹਿਤ 10 ਲੱਖ ਉਸਾਰੀ ਕਾਮਿਆਂ ਦੇ ਰਜਿਸਟਰ ਹੋਣ ਦਾ ਅਨੁਮਾਨ ਅਤੇ ਰਜਿਸਟ੍ਰੇਸ਼ਨ ਫੀਸ ਦੇ 15 ਕਰੋੜ ਰੁਪਏ ਆਪਣੇ ਕੋਲੋਂ ਪੰਜਾਬ ਸਰਕਾਰ ਭਰੇਗੀ । ਮੁੱਖ ਮੰਤਰੀ ਵਲੋਂ ਰਜਿਸਟ੍ਰੇਸ਼ਨ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਾਉਣ ਦੇ ਹੁਕਮ ਦਿੱਤੇ ਗਏ ਹਨ । ਲੇਬਰ ਚੌਕਾਂ ਵਿਚ ਕਿਰਤੀਆਂ ਲਈ ਸ਼ੈੱਡ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਦੇ ਆਦੇਸ਼ ਦਿੱਤੇ ਗਏ । ਭਲਾਈ ਸਕੀਮਾਂ ਲਈ ਉਸਾਰੀਆਂ ਕਿਰਤੀਆਂ ਦੀ ਅਰਜ਼ੀ ਦੀ ਪ੍ਰਸੋਸਿੰਗ ਦਾ ਸਮਾਂ 203 ਦਿਨ ਤੋਂ ਘਟਾ ਕੇ 73 ਦਿਨ ਕੀਤਾ, ਹੁਣ ਭਲਾਈ ਸਕੀਮਾਂ ਦੇ ਛੇਤੀ ਲਾਭ ਮਿਲੇਗਾ । ਮਹਿਲਾ ਉਸਾਰੀ ਕਿਰਤੀਆਂ ਨੂੰ ਵੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਮਿਲੇਗਾ ।








