ਚੰਡੀਗੜ੍ਹ, 17 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਬੀਤੇ ਦਿਨੀਂ ਸਿਹਤ ਵਿਭਾਗ ਪੰਜਾਬ ਵਿਚ 523 ਹੋੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ (Appointment letter) ਸੌਂਪੇ ਗਏ ਹਨ ।
ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਨਿਯੁਕਤੀ ਪੱਤਰ ਸੌਂਪਦਿਆਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਸਿਹਤ ਵਿਭਾਗ ਵਿਚ 523 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਚਾਰ ਸਾਲਾਂ ਵਿਚ ਨੌਜਵਾਨਾਂ ਨੂੰ 67,563 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਰਕਾਰੀ ਭਰਤੀ ਪ੍ਰਕਿਰਿਆ ‘ਚ ਨੌਜਵਾਨਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ, ਜਿਸ ਨਾਲ ਨੌਜਵਾਨਾਂ ਦੇ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ‘ਚ ਜਾਣ ਦੇ ਰੁਝਾਨ ਨੂੰ ਘਟਾਇਆ ਹੈ ।
ਸਿਹਤ ਸਹੂਲਤਾਂ ਅਤੇ ਲੋਕ ਭਲਾਈ ਪਹਿਲਕਦਮੀਆਂ ਦਾ ਸੂਬੇ ਭਰ ‘ਚ ਕਾਫ਼ੀ ਵਿਸਥਾਰ ਕੀਤਾ ਹੈ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਿਰਪੱਖਤਾ ਅਤੇ ਪਾਰਦਰਸ਼ਤਾ ਰਾਹੀਂ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਹਨ । ਉਨ੍ਹਾਂ ਨੇ ਕਿਹਾ ਕਿ ਸਿਹਤ ਸਹੂਲਤਾਂ ਅਤੇ ਲੋਕ ਭਲਾਈ ਪਹਿਲਕਦਮੀਆਂ ਦਾ ਸੂਬੇ ਭਰ ‘ਚ ਕਾਫ਼ੀ ਵਿਸਥਾਰ ਕੀਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਦਹਾਕਿਆਂ ਤੋਂ ਯੋਗ ਨੌਜਵਾਨਾਂ ਨੂੰ ਮੌਕਿਆਂ ਤੋਂ ਵਾਂਝਾ ਰੱਖਿਆ ਸੀ ਕਿਉਂਕਿ ਪਹਿਲਾਂ ਸਰਕਾਰੀ ਨੌਕਰੀਆਂ ਸਿਫਾਰਸ਼ਾਂ ਅਤੇ ਪੈਸੇ ਰਾਹੀਂ ਵੰਡੀਆਂ ਜਾਂਦੀਆਂ ਸਨ ।
ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਹਨ
ਅੱਜ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਹਨ । ਇਹੀ ਕਾਰਨ ਹੈ ਕਿ ਸਾਡੀ ਸਰਕਾਰ ਦੁਆਰਾ ਕੀਤੀ ਇੱਕ ਵੀ ਨਿਯੁਕਤੀ ਨੂੰ ਅਦਾਲਤ ‘ਚ ਚੁਣੌਤੀ ਨਹੀਂ ਦਿੱਤੀ ਹੈ। ਨੌਜਵਾਨਾਂ ਦਾ ਭਰਤੀ ਪ੍ਰਕਿਰਿਆ ‘ਚ ਵਿਸ਼ਵਾਸ ਬਹਾਲ ਹੋ ਗਿਆ ਹੈ ਅਤੇ ਹਰ ਯੋਗ ਉਮੀਦਵਾਰ ਹੁਣ ਜਾਣਦਾ ਹੈ ਕਿ ਸਰਕਾਰੀ ਨੌਕਰੀ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਅਤੇ ਪ੍ਰਤਿਭਾ ਜ਼ਰੂਰੀ ਹੈ ।
ਆਮ ਆਦਮੀ ਕਲੀਨਿਕਾਂ ਰਾਹੀਂ ਪ੍ਰਾਇਮਰੀ ਸਿਹਤ ਸੰਭਾਲ ਪ੍ਰਣਾਲੀ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ 990 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਰਾਹੀਂ ਪ੍ਰਾਇਮਰੀ ਸਿਹਤ ਸੰਭਾਲ ਪ੍ਰਣਾਲੀ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ । ਉਨ੍ਹਾਂ ਕਿਹਾ ਕਿ ਇਹ ਕਲੀਨਿਕ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫ਼ਤ ਪ੍ਰਦਾਨ ਕਰਦੇ ਹਨ, ਜੋ ਕਿ ਆਈ. ਟੀ.-ਸਮਰਥਿਤ ਰੀਅਲ-ਟਾਈਮ ਰਿਪੋਰਟਿੰਗ ਅਤੇ ਸਿਹਤ ਸੰਭਾਲ ਸੇਵਾਵਾਂ ਦੀ ਕੁਸ਼ਲ ਡਿਲੀਵਰੀ ਨੂੰ ਯਕੀਨੀ ਬਣਾਉਂਦੇ ਹਨ । ਸਰਕਾਰ ਦੀ ਇਸ ਪਹਿਲਕਦਮੀ ਨੂੰ ਜਨਤਾ ਵੱਲੋਂ ਭਾਰੀ ਸਮਰਥਨ ਮਿਲਿਆ ਹੈ, ਹੁਣ ਤੱਕ 5.54 ਕਰੋੜ ਤੋਂ ਵੱਧ ਬਾਹਰੀ ਮਰੀਜ਼ਾਂ ਦੇ ਦੌਰੇ ਦਰਜ ਕੀਤੇ ਗਏ ਹਨ । ਉਨ੍ਹਾਂ ਅੱਗੇ ਕਿਹਾ ਕਿ ਲਗਭਗ 84,000 ਮਰੀਜ਼ ਹਰ ਰੋਜ਼ ਇਨ੍ਹਾਂ ਕਲੀਨਿਕਾਂ ਰਾਹੀਂ ਸੇਵਾਵਾਂ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ‘ਚੋਂ 90 ਫੀਸਦੀ ਤੋਂ ਵੱਧ ਕਲੀਨਿਕਾਂ ‘ਚ ਮੁਫ਼ਤ ਦਵਾਈ ਪ੍ਰਾਪਤ ਕਰ ਰਹੇ ਹਨ ।
ਹੁਣ ਤੱਕ 5.54 ਕਰੋੜ ਤੋਂ ਵੱਧ ਬਾਹਰੀ ਮਰੀਜ਼ਾਂ ਦੇ ਦੌਰੇ ਦਰਜ ਕੀਤੇ ਗਏ ਹਨ : ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ 5.54 ਕਰੋੜ ਤੋਂ ਵੱਧ ਬਾਹਰੀ ਮਰੀਜ਼ਾਂ ਦੇ ਦੌਰੇ ਦਰਜ ਕੀਤੇ ਗਏ ਹਨ। ਲਗਭਗ 84,000 ਮਰੀਜ਼ ਹਰ ਰੋਜ਼ ਇਨ੍ਹਾਂ ਕਲੀਨਿਕਾਂ ਰਾਹੀਂ ਸੇਵਾਵਾਂ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ‘ਚੋਂ 90 ਫੀਸਦੀ ਤੋਂ ਵੱਧ ਕਲੀਨਿਕਾਂ ‘ਚ ਮੁਫ਼ਤ ਦਵਾਈ ਪ੍ਰਾਪਤ ਕਰ ਰਹੇ ਹਨ । ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਲਗਭਗ 97 ਫੀਸਦੀ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਤੋਂ ਸੰਤੁਸ਼ਟੀ ਪ੍ਰਗਟ ਕੀਤੀ ਹੈ । ਇਹ ਇਸ ਪਹਿਲਕਦਮੀ ਵਿੱਚ ਲੋਕਾਂ ਦੇ ਅਥਾਹ ਵਿਸ਼ਵਾਸ ਨੂੰ ਦਰਸਾਉਂਦਾ ਹੈ । ਉਨ੍ਹਾਂ ਨੇ ਕਿਹਾ ਕਿ ਅਜਿਹੇ 400 ਹੋਰ ਆਮ ਆਦਮੀ ਕਲੀਨਿਕ ਨਿਰਮਾਣ ਅਧੀਨ ਹਨ, ਅਤੇ ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਨਾਗਰਿਕ ਨੂੰ ਮਾਣ ਨਾਲ ਪਹੁੰਚਯੋਗ ਅਤੇ ਗੁਣਵੱਤਾ ਵਾਲੀ ਸਿਹਤ ਸੰਭਾਲ ਮਿਲ ਸਕੇ ।
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੁੱਕਿਆ ਗਿਆ ਹੈ ਇਤਿਹਾਸਕ ਕਦਮ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੀ ਪੂਰੀ ਆਬਾਦੀ ਨੂੰ 100 ਫੀਸਦੀ ਸਿਹਤ ਕਵਰੇਜ ਪ੍ਰਦਾਨ ਕਰਕੇ ਸਰਵ ਵਿਆਪਕ ਸਿਹਤ ਕਵਰੇਜ ਵੱਲ ਇੱਕ ਇਤਿਹਾਸਕ ਕਦਮ ਚੁੱਕਿਆ ਹੈ । ਉਨ੍ਹਾਂ ਕਿਹਾ ਕਿ ਇਸ ਪਹਿਲ ਕਦਮੀ ਤਹਿਤ ਹਰ ਪਰਿਵਾਰ ਪੰਜਾਬ ਅਤੇ ਚੰਡੀਗੜ੍ਹ ਭਰ ‘ਚ ਲਗਭਗ 900 ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਦੇ ਨੈੱਟਵਰਕ ਰਾਹੀਂ 2,356 ਮੈਡੀਕਲ ਅਤੇ ਸਰਜੀਕਲ ਪ੍ਰਕਿਰਿਆਵਾਂ ਲਈ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਸਿਹਤ ਕਵਰ ਪ੍ਰਾਪਤ ਕਰਨ ਦਾ ਹੱਕਦਾਰ ਹੈ ।
ਪੇਪਰ ਲੀਕ ਰਿਪੋਰਟਾਂ ਕਰ ਰਹੀਆਂ ਹਨ ਨੌਜਵਾਨਾਂ ਦੇ ਸੁਪਨਿਆਂ ਨੂੰ ਚਕਨਾਚੂਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਨੀਟ ਵਰਗੀਆਂ ਪ੍ਰੀਖਿਆਵਾਂ ਕਰਵਾਉਣ ਲਈ ਸੁਰੱਖਿਆ ਬਲ ਤਾਇਨਾਤ ਕੀਤੇ ਜਾ ਰਹੇ ਹਨ । ਦੇਸ਼ ਭਰ ਵਿੱਚ ਦਰਜਨਾਂ ਪ੍ਰੀਖਿਆ ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜੋ ਲੱਖਾਂ ਨੌਜਵਾਨਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਰਹੀਆਂ ਹਨ । ਹਾਲਾਂਕਿ ਪੰਜਾਬ ਵਿੱਚ, ਪਿਛਲੇ ਸਾਢੇ ਚਾਰ ਸਾਲਾਂ ਵਿੱਚ ਇੱਕ ਵੀ ਪ੍ਰੀਖਿਆ ਪੇਪਰ ਲੀਕ ਨਹੀਂ ਹੋਇਆ ਹੈ ।
ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮਿਲ ਰਹੀ ਹੈ ਮੁਫ਼ਤ ਬਿਜਲੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ । ਸਾਡੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਖੇਤੀਬਾੜੀ ਨੂੰ ਬਹੁਤ ਫਾਇਦਾ ਹੋਇਆ ਹੈ । ਜਦੋਂ ਕਿ ਜਨਤਕ ਜਾਇਦਾਦਾਂ ਕੁਝ ਚੋਣਵੇਂ ਲੋਕਾਂ ਨੂੰ ਸੌਂਪੀਆਂ ਜਾ ਰਹੀਆਂ ਹਨ, ਪੰਜਾਬ ਨੇ ਇੱਕ ਨਿੱਜੀ ਥਰਮਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ । ਸਾਡੀ ਸਰਕਾਰ ਵੱਲੋਂ ਜਨਤਕ ਖਜ਼ਾਨੇ ਦੇ ਹਰ ਪੈਸੇ ਦੀ ਵਰਤੋਂ ਲੋਕ ਭਲਾਈ ਲਈ ਸਮਝਦਾਰੀ ਨਾਲ ਕੀਤੀ ਜਾ ਰਹੀ ਹੈ ।








