ਜਲੰਧਰ, 17 ਜੂਨ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਵਿਖੇ ਅੱਜ ਦਿਨ ਦਿਹਾੜੇ ਇਕ ਨੌਜਵਾਨ ਨੂੰ ਇਕ ਵਿਅਕਤੀ ਵਲੋਂ ਗੋਲੀ ਮਾਰੇ (Shot dead) ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਿਖੇ ਜੋ ਅੱਜ ਦਿਨ ਦਿਹਾੜੇ ਇਕ ਪੁਰਾਣੇ ਝਗੜੇ ਦੇ ਚਲਦਿਆਂ ਇਕ ਨੌਜਵਾਨ ਨੂੰ ਗੋਲੀ ਮਾਰਨ ਦਾ ਘਟਨਾਕ੍ਰਮ ਵਾਪਰਿਆ ਹੈ ਦੌਰਾਨ ਜਿਸ ਵਿਅਕਤੀ ਨੇ ਗੋਲੀ ਮਾਰੀ ਹੈ ਉਹ ਨਿਹੰਗ ਦੇ ਭੇਸ ਵਿਚ ਸੀ ਤੇ ਜਿਸ ਨੌਜਵਾਨ ਨੂੰ ਗੋਲੀ ਮਾਰੀ ਗਈ ਹੈ ਦੀ ਪਛਾਣ ਰਾਹੁਲ ਦੇ ਤੌਰ ‘ਤੇ ਹੋਈ ਹੈ । ਰਾਹੁਲ ਨੂੰ ਉਸਦੀ ਗੰਭੀਰ ਹਾਲਤ ਦੇ ਚਲਦਿਆਂ ਹਸਪਤਾਲ ਵਿੱਚ ਦਾਖਲ (Hospitalization) ਕਰਵਾਇਆ ਗਿਆ ਹੈ ।
ਪੁਲਸ ਕਰ ਰਹੀ ਹੈ ਡੂੰਘਾਈ ਨਾਲ ਮਾਮਲੇ ਦੀ ਜਾਂਚ
ਦੱਸਿਆ ਜਾ ਰਿਹਾ ਹੈ ਕਿ ਰਾਹੁਲ ਸਵੇਰੇ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਜਦੋਂ ਹਮਲਾਵਰ ਨੇ ਗੋਲੀਬਾਰੀ ਕੀਤੀ । ਅਪਰਾਧ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਿਆ । ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਇਹ ਗੋਲੀਬਾਰੀ ਮਕਸੂਦਾਂ ਸਬਜ਼ੀ ਮੰਡੀ ਵਿੱਚ ਹੋਏ ਕਤਲ ਨਾਲ ਜੁੜੀ ਹੋਈ ਹੈ । ਪੁਲਸ ਫਿਲਹਾਲ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਦੀ ਭਾਲ ਕਰ ਰਹੀ ਹੈ ।








