ਗੈਰ-ਕਾਨੂੰਨੀ ਹਥਿਆਰਾਂ ਸਮੇਤ ਪੁਲਸ ਨੇ ਕੀਤਾ 8 ਵਿਅਕਤੀਆਂ ਨੂੰ ਗ੍ਰਿਫਤਾਰ

ਅੰਮ੍ਰਿਤਸਰ, 18 ਜੂਨ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੀ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਇਕ ਵੱਡੇ ਰੈਕੇਟ ਦਾ ਪਰਦਾਫਾਸ਼਼ ਕਰਦਿਆਂ 8 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ।

ਕਿੰਨੇ ਹਥਿਆਰ ਬਰਾਮਦ ਕੀਤੇ ਗਏ ਹਨ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਪ੍ਰਾਪਤ ਕਰਨ ਤਹਿਤ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤਹਿਤ ਕਾਰਵਾਈ ਦੌਰਾਨ ਪੁਲਸ ਨੇ 11 ਆਧੁਨਿਕ ਪਿਸਤੌਲ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ।

ਕੀ ਆਖਿਆ ਡੀ. ਜੀ. ਪੀ. ਪੰਜਾਬ ਨੇ

ਪੰਜਾਬ ਦੇ ਪੁਲਸ ਡਾਇਰੈਕਟਰ ਜਨਰਲ (Director General) ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ `ਤੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਸਥਿਤ ਕੁਝ ਕਾਰਕੁਨਾਂ ਦੇ ਸੰਪਰਕ ਵਿੱਚ ਸਨ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹਨ । ਪੁਲਸ ਅਨੁਸਾਰ ਬਰਾਮਦ ਕੀਤੇ ਗਏ ਹਥਿਆਰਾਂ ਨੂੰ ਗੈਰ-ਸਮਾਜਿਕ ਅਨਸਰਾਂ (Anti-social elements) ਨੂੰ ਸਪਲਾਈ ਕਰਨ ਦੀ ਸਾਜਿ਼ਸ਼ ਘੜੀ ਗਈ ਸੀ । ਉਨ੍ਹਾਂ ਦੱਸਿਆ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਜਬਰੀ ਵਸੂਲੀ, ਹਿੰਸਕ ਕਾਰਵਾਈਆਂ ਕਰਨ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾਣੀ ਸੀ । ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਨੈੱਟਵਰਕ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਹਵਾ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ ।

ਆਰਮਜ਼ ਐਕਟ ਤਹਿਤ ਕੀਤਾ ਗਿਆ ਹੈ ਕੇੇਸ ਦਰਜ

ਉਪਰੋਕਤ ਪਕੜੇ ਗਏ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਏਅਰਪੋਰਟ, ਸਦਰ ਅਤੇ ਛੇਹਰਟਾ ਪੁਲਸ ਸਟੇਸ਼ਨਾਂ ਵਿੱਚ ਆਰਮਜ਼ ਐਕਟ ਤਹਿਤ ਵੱਖ-ਵੱਖ ਐਫ. ਆਈ. ਆਰ. ਦਰਜ (FIR registered) ਕੀਤੀਆਂ ਗਈਆਂ ਹਨ । ਪੁਲਸ ਹੁਣ ਇਸ ਨੈੱਟਵਰਕ ਦੇ ਹੋਰ ਮੈਂਬਰਾਂ ਅਤੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਇਸਦੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਗਾ ਰਹੀ ਹੈ । ਇਸ ਤੋਂ ਇਲਾਵਾ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਗਿਰੋਹ ਰਾਹੀਂ ਪੰਜਾਬ ਵਿੱਚ ਕਿੰਨੇ ਹੋਰ ਹਥਿਆਰ ਤਸਕਰੀ ਕੀਤੇ ਗਏ ਹਨ ।