ਪੰਜਾਬ ਦੇ ਸਤ ਜਿਲਿਆਂ ਵਿਚ ਹੈ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 20 ਜੂਨ 2026 : ਚੰਡੀਗੜ੍ਹ ਵਿਖੇ ਬਣੇ ਮੌਸਮ ਵਿਭਾਗ (Meteorological Department) ਦੇ ਅਨੁਸਾਰ ਪੰਜਾਬ ਦੇ ਸੱਤ ਜਿਲਿਆਂ ਵਿਚ ਬਿਜਲੀ ਗਰਜ (Lightning thunder)  ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾਵਾਂ ਹਨ ।

ਕਿਹੜੇ ਕਿਹੜੇ ਜਿਲੇ ਹਨ ਸ਼ਾਮਲ

ਮਿੀਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿਚ ਜਿਥੇ ਮੌਸਮ ਬਦਲ ਗਿਆ ਹੈ, ਉਥੇ ਅੱਜ ਪੰਜਾਬ ਦੇ ਜਿਨ੍ਹਾਂ ਸੱਤ ਜਿ਼ਲ੍ਹਿਆਂ ਵਿਚ ਬਿਜਲੀ ਦੀ ਗਰਜ ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ ਦੇ ਵਿਚ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਰੂਪਨਗਰ ਸ਼ਾਮਲ ਹਨ। ਇਸ ਤੋਂ ਇਲਾਵਾ ਇਨ੍ਹਾਂ ਜਿਲਿਆਂ ਵਿਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ ।

ਯੈਲੋ ਐਲਰਟ ਵੀ ਜਾਰੀ ਕੀਤਾ ਹੋਇਆ ਹੈ ਮੌਸਮ ਵਿਭਾਗ ਵਲੋਂ

ਮੌਸਮ ਵਿਗਿਆਨ ਕੇਂਦਰ (ਚੰਡੀਗੜ੍ਹ) ਨੇ ਇਸ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ । ਹਾਲਾਂਕਿ ਚੰਡੀਗੜ੍ਹ ਵਿੱਚ ਅਸਮਾਨ ਵਿਚ ਅੰਸ਼ਕ ਤੌਰ `ਤੇ ਬੱਦਲਵਾਈ ਰਹੇਗੀ । ਪੰਜਾਬ ਦੇ ਤਾਪਮਾਨ (Temperature) ਵਿਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਆ ਗਿਆ ਹੈ । ਸ਼ੁੱਕਰਵਾਰ ਨੂੰ ਪਟਿਆਲਾ ਵਿਚ ਸਭ ਤੋਂ ਵੱਧ ਤਾਪਮਾਨ 38.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਤਾਪਮਾਨ 33.2 ਡਿਗਰੀ ਸੈਲਸੀਅਸ ਅਤੇ 38.4 ਡਿਗਰੀ ਸੈਲਸੀਅਸ ਦੇ ਵਿਚਕਾਰ ਸੀ। ਮਾਨਸੂਨ ਦੇ 30 ਜੂਨ ਤੋਂ 5 ਜੁਲਾਈ ਦੇ ਵਿਚਕਾਰ ਆਉਣ ਦੀ ਉਮੀਦ ਹੈ ।

ਕੀ ਜਾਣਕਾਰੀ ਦਿੱਤੀ ਡਾਇਰੈਕਟਰ ਨੇ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੇ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 22 ਜੂਨ ਤੱਕ ਪੰਜਾਬ ਵਿੱਚ ਕੁਝ ਥਾਵਾਂ `ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਅਗਲੇ ਸੱਤ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ। 23 ਜੂਨ ਤੋਂ ਮੌਸਮ ਖੁਸ਼ਕ ਰਹੇਗਾ ।

ਕਿਹੜੇ ਕਿਹੜੇ ਜਿਲੇ ਵਿਚ ਲੈ ਧੂੜ ਭਰੀ ਹਨੇਰੀ ਦੀ ਸੰਭਾਵਨਾ

ਭਲਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਸਾਹਿਬ ਵਿੱਚ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ। ਇਸ ਦੌਰਾਨ ਫਿਰੋਜ਼ਪੁਰ, ਫਾਜਿ਼ਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਕੁਝ ਥਾਵਾਂ `ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ । 22 ਜੂਨ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਧੂੜ ਭਰੀ ਹਨੇਰੀ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ।