ਬਟਾਲਾ ਦੀ ਸਿਟੀ ਕਾਲੋਨੀ ਵਿਖੇ ਘਰ ਤੇ ਹੋਈ ਅੰਨ੍ਹੇਵਾਹ ਗੋਲੀਬਾਰੀ

ਬਟਾਲਾ, 22 ਜੂਨ 2026 : ਪੰਜਾਬ ਦੇ ਜਿਲਾ ਗੁਰਦਾਸਪੁਰ (Gurdaspur) ਦੇ ਸ਼ਹਿਰ ਬਟਾਲਾ ਦੀ ਨਿਊ ਟਾਪ ਸਿਟੀ ਕਾਲੋਨੀ ਵਿਖੇ ਇਕ ਘਰ ਦੇ ਅੰਨ੍ਹੇਵਾਹ ਗੋਲੀਬਾਰੀ (Indiscriminate shooting)  ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੇ ਰਾਊਂਡ ਕੀਤੇ ਗਏ ਫਾਇਰ

ਮਿਲੀ ਜਾਣਕਾਰੀ ਮੁਤਾਬਕ ਬਟਾਲਾ ਦੇ ਨਿਊ ਟਾਪ ਸਿਟੀ ਕਾਲੋਨੀ (New Top City Colony) ਵਿੱਚ ਜੋ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਵਲੋਂ ਇੱਕ ਕੋਠੀ ਦੇ ਗੇਟ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਦੇ ਕਾਰਨ ਦਹਿਸ਼ਤ ਦਾ ਮਾਹੌਲ ਬਣਿਆਂ ਪਿਆ ਹੈ । ਜਾਣਕਾਰੀ ਮੁਤਾਬਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਕਰੀਬ 2 ਵਜੇ ਮੌਕੇ ’ਤੇ ਪਹੁੰਚੇ ਅਤੇ ਛੇ ਰਾਊਂਡ ਫਾਇਰ (Six rounds of fire) ਕਰਕੇ ਫਰਾਰ ਹੋ ਗਏ । ਦੱਸਣਯੋਗ ਹੈ ਕਿ ਜਿਸ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਹਨ ਉਸ ਪਰਿਵਾਰ ਨੂੰ ਪਹਿਲਾਂ ਕਿਸੇ ਤਰ੍ਹਾਂ ਦੀ ਕੋਈ ਧਮਕੀ ਨਹੀਂ ਮਿਲੀ ਸੀ ਪਰ ਨਾਲ ਲੱਗਦੇ ਘਰ ’ਚ ਰਹਿੰਦੇ ਕਾਰੋਬਾਰੀ ਵਰਿੰਦਰ ਸਿੰਘ ਨੂੰ ਪਿਛਲੇ ਕਾਫੀ ਸਮੇਂ ਤੋਂ ਧਮਕੀ ਭਰੀਆਂ ਕਾਲਾਂ ਅਤੇ ਵੌਇਸ ਮੈਸੇਜ ਆ ਰਹੇ ਸਨ ।

ਕੀ ਦੱਸਿਆ ਧਮਕੀਆਂ ਮਿਲ ਰਹੇ ਵਰਿੰਦਰ ਨੇ

ਗੈਂਗਸਟਰਾਂ (Gangsters) ਤੋਂ ਲਗਾਤਾਰ ਮਿਲ ਰਹੀਆਂ ਫਿਰੌਤੀ ਦੀ ਮੰਗ ਨੂੰ ਲੈ ਕੇ ਧਮਕੀਆਂ ਸਬੰਧੀ ਜਾਣਕਾਰੀ ਦਿੰਦਿਆਂ ਪੀੜ੍ਹਤ ਵਰਿੰਦਰ ਸਿੰਘ ਨੇ ਦੱਸਿਆ ਕਿ ਗੈਂਗਸਟਰ ਅਮਨ ਅੰਡਾ ਉਸ ਤੋਂ 10 ਲੱਖ ਰੁਪਏ ਦੀ ਫਿਰੌਤੀ ਮੰਗ ਰਿਹਾ ਸੀ ਅਤੇ ਲਗਾਤਾਰ ਧਮਕੀਆਂ ਦੇ ਰਿਹਾ ਸੀ । ਉਨ੍ਹਾਂ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਵੀ ਇੱਕ ਮੈਸੇਜ ਆਇਆ ਜਿਸ ਵਿੱਚ ਲਿਖਿਆ ਸੀ ਕਿ “ਗਿਫਟ ਮਿਲ ਗਿਆ ਹੈ । ਵਰਿੰਦਰ ਸਿੰਘ ਮੁਤਾਬਕ ਇਸ ਤੋਂ ਪਹਿਲਾਂ ਵੀ ਉਸ ’ਤੇ ਹਮਲੇ ਦੀ ਕੋਸ਼ਿਸ਼ ਹੋ ਚੁੱਕੀ ਹੈ ਅਤੇ ਦੋ ਦਿਨ ਪਹਿਲਾਂ ਹੀ ਉਸ ਨੇ ਪੁਲਿਸ ਕੋਲ ਸਿ਼ਕਾਇਤ ਦਰਜ ਕਰਵਾਈ ਸੀ ।

ਜਿਸ ਘਰ ‘ਤੇ ਚੱਲੀਆਂ ਹਨ ਗੋਲੀਆਂ ਦੇ ਮਾਲਕ ਨੇ ਕੀ ਆਖਿਆ

ਬੀਤੀ ਦੇਰ ਰਾਤ ਜਿਸ ਘਰ ਤੇ ਗੋਲੀਬਾਰੀ ਕੀਤੀ ਗਈ ਹੈ ਦੇ ਗੁਰਇਕਬਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਸ਼ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਕਿਸਮ ਦੀ ਧਮਕੀ ਮਿਲੀ ਸੀ । ਉਨ੍ਹਾਂ ਦਾ ਮੰਨਣਾ ਹੈ ਕਿ ਇਹ ਹਮਲਾ ਗੁਆਂਢੀ ਵਰਿੰਦਰ ਸਿੰਘ ਨੂੰ ਮਿਲ ਰਹੀਆਂ ਧਮਕੀਆਂ ਨਾਲ ਜੁੜਿਆ ਹੋ ਸਕਦਾ ਹੈ । ਉਨ੍ਹਾਂ ਕਿਹਾ ਕਿ ਕਾਲੋਨੀ ’ਚ ਛੋਟੇ ਬੱਚੇ ਖੇਡਦੇ ਰਹਿੰਦੇ ਹਨ ਅਤੇ ਅਜਿਹੀਆਂ ਘਟਨਾਵਾਂ ਕਾਰਨ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ । ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਇਲਾਕੇ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕਣ ਦੀ ਮੰਗ ਕੀਤੀ ।

ਏ. ਐਸ. ਆਈ. ਨੇ ਕੀ ਦੱਸਿਆ

ਚੌਂਕੀ ਅਰਬਨ ਐਸਸਟੇਟ ਦੇ ਏ. ਐੱਸ. ਆਈ. ਵਿਕਰਮ ਨੇ ਦੱਸਿਆ ਕਿ ਪੁਲਸ ਵੱਲੋਂ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਪੁਲਸ ਦਾ ਦਾਅਵਾ ਹੈ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ ।