ਚੰਡੀਗੜ੍ਹ, 23 ਜੂਨ 2026 : ਆਮ ਆਦਮੀ ਪਾਰਟੀ (Aam Aadmi Party) (ਆਪ) ਸਰਕਾਰ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਨਤਾ ਨੂੰ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ ।
ਕੀ ਦੱਸਿਆ ਬਲਤੇਜ ਪਨੂੰ ਨੇ
ਆਮ ਆਦਮੀ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ (Baltej Pannu) ਨੇ ਦੱਸਿਆ ਕਿ ਆਖਰੀ ਗਰੰਟੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਲਾਗੂ ਕਰਨ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ । ਮੁੱਖ ਮੰਤਰੀ (Chief Minister) ਦੇ ਐਲਾਨੇ ਅਨੁਸਾਰ ਇਸ ਯੋਜਨਾ ਤਹਿਤ 1 ਜੁਲਾਈ ਤੋਂ ਪੈਸੇ ਔਰਤਾਂ ਦੇ ਬੈਂਕ ਖਾਤਿਆਂ ਵਿਚ ਆਉਣੇ ਸ਼ੁਰੂ ਹੋ ਜਾਣਗੇ । ਇਸ ਯੋਜਨਾ ਤਹਿਤ ਤਿੰਨ ਮਹੀਨਿਆਂ ਦੀ ਰਕਮ ਯਾਨੀ 3000 ਹਰੇਕ ਔਰਤ ਦੇ ਖਾਤੇ ਵਿਚ ਟ੍ਰਾਂਸਫਰ ਕੀਤੇ ਜਾਣਗੇ ਤੇ ਇਸ ਦੌਰਾਨ ਪ੍ਰਤੀ ਔਰਤ 4500 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਾਡੀਆਂ ਮਾਵਾਂ ਅਤੇ ਭੈਣਾਂ ਦੇ ਖਾਤਿਆਂ ‘ਚ ਟ੍ਰਾਂਸਫਰ ਕੀਤੇ ਜਾਣਗੇ । ਇਹ ਪ੍ਰਕਿਰਿਆ 1 ਜੁਲਾਈ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਹੋਵੇਗੀ ।
ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਪੂਰੇ ਕਰਨ ਵਾਲੀ ਆਪ ਸਰਕਾਰ ਪਹਿਲੀ ਸਰਕਾਰ
ਬਲਤੇਜ ਪੰਨੂ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ (Punjab Government) ਵੱਲੋਂ ਕੀਤੀਆਂ ਗਈਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ । ਇਸ ਤੋਂ ਇਲਾਵਾ ਸਰਕਾਰ ਨੇ ਉਨ੍ਹਾਂ ਕੰਮਾਂ ਅਤੇ ਭਲਾਈ ਯੋਜਨਾਵਾਂ ਨੂੰ ਵੀ ਪੂਰਾ ਕਰ ਲਿਆ ਹੈ ਜਿਨ੍ਹਾਂ ਦਾ ਜਿਕਰ ਮੈਨੀਫੈਸਟੋ ‘ਚ ਨਹੀਂ ਸੀ । ਇਹ ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ (Election Manifest) ‘ਚ ਕੀਤੇ ਗਏ ਵਾਅਦਿਆਂ ‘ਚੋਂ 100 ਫੀਸਦੀ ਪੂਰੇ ਕੀਤੇ ਹਨ । ਮਾਨ ਸਰਕਾਰ ਅਜਿਹੀ ਹੈ ਜੋ ਸਿਰਫ਼ ਵਾਅਦੇ ਹੀ ਨਹੀਂ ਕਰਦੀ, ਸਗੋਂ ਉਨ੍ਹਾਂ ਨੂੰ ਪੂਰਾ ਕਰਨ ‘ਚ ਵਿਸ਼ਵਾਸ ਰੱਖਦੀ ਹੈ ।








