ਲੁਧਿਆਣਾ, 25 ਜੂਨ 2026 : ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਅੱਤਵਾਦੀ ਫਰੰਟ (International Anti-Khalistani Terrorist Front) ਦੇ ਕੌਮੀ ਪ੍ਰਧਾਨ ਨੂੰ ਬੰਬ ਨਾਲ ਘਰ ਉਡਾਉਣ ਦੀ ਧਮਕੀ (Threat) ਦਾ ਮਾਲਾ ਸਾਹਮਣੇ ਆਇਆ ਹੈ ।
ਕਿਸ ਨੇ ਦਿੱਤੀ ਹੈ ਧਮਕੀ
ਮਿਲੀ ਜਾਣਕਾਰੀ ਅਨੁਸਾਰ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਅੱਤਵਾਦੀ ਫਰੰਟ ਦੇ ਕੌਮੀ ਪ੍ਰਧਾਨ ਗੁਰਸਿਮਰਨ ਸਿੰਘ ਮੰਡ (Gursimran Singh Mand) ਨੂੰ ਜੋ ਵਿਦੇਸ਼ੀ ਨੰਬਰ ਤੋਂ ਵ੍ਹਟਸਐਪ ਰਾਹੀਂ ਬੰਬ ਨਾਲ ਘਰ ਉਡਾਉਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ ਦੇ ਮਾਮਲੇ `ਚ ਥਾਣਾ ਸਦਰ ਪੁਲਸ ਨੇ ਸਿਕਾਇਤ ਦੇ ਆਧਾਰ `ਤੇ ਗੋਲਡੀ ਢਿੱਲੋ ਦੇ ਖਿ਼ਲਾਫ਼ ਕੇਸ ਦਰਜ (Case registered) ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।
ਕਿਹੜੀਆਂ ਕਿਹੜੀਆਂ ਧਾਰਾਵਾਂ ਤਹਿਤ ਕੀਤਾ ਗਿਆ ਹੈ ਕੇੇਸ ਦਰਜ
ਸਿਕਾਇਤਕਰਤਾ ਅਨੁਸਾਰ ਧਮਕੀ ਭਰੇ ਸੁਨੇਹਿਆਂ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ `ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ । ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਦਰ ਥਾਣਾ ਪੁਲਸ ਨੇ ਮੁਲਜ਼ਮ ਖਿ਼ਲਾਫ਼ ਵੱਖ-ਵੱਖ ਧਾਰਾਵਾਂ 296, 351 (2), 351 (3) ਅਤੇ 61 (2) ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਦੇਣ ਲਈ ਵਰਤੇ ਗਏ ਵਿਦੇਸ਼ੀ ਨੰਬਰ ਅਤੇ ਵ੍ਹਟਸਐਪ ਰਿਕਾਰਡ ਦੀ ਤਕਨੀਕੀ ਤੌਰ ਤੇ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਦੇ ਆਧਾਰ `ਤੇ ਅਗਲੀ ਕਾਨੂੰਨੀ ਕਾਰਵਾਈ ਅਮਲ `ਚ ਲਿਆਂਦੀ ਜਾਵੇਗੀ ।
ਗੁਰਸਿਮਰਨ ਸਿੰਘ ਮੰਡ ਨੇ ਕੀ ਦੱਸਿਆ
ਜਾਣਕਾਰੀ ਦਿੰਦਿਆਂ ਪੱਖੋਵਾਲ ਰੋਡ ਤੇ ਪੈਂਦੇ ਸਰਾਭਾ ਨਗਰ ਐਕਸਟੈਂਸ਼ਨ ਦੇ ਰਹਿਣ ਵਾਲੇ ਗੁਰਸਿਮਰਨ ਸਿੰਘ ਮੰਡ ਨੇ ਦੱਸਿਆ ਕਿ ਉਹ ਇਸ ਵੇਲੇ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਅੱਤਵਾਦੀ ਫਰੰਟ ਦੇ ਕੌਮੀ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਗੋਲਫੀ ਢਿੱਲੋਂ ਨਾਮਕ ਵਿਅਕਤੀ ਨੇ ਵਿਦੇਸ਼ੀ ਨੰਬਰ ਤੋਂ ਉਨ੍ਹਾਂ ਦੇ ਵਟਸਐਪ `ਤੇ ਸੰਪਰਕ ਕਰਕੇ ਘਰ ਵਿਚ ਬੰਬ ਸੁੱਟਣ ਦੀ ਧਮਕੀ ਦਿੱਤੀ ਅਤੇ ਗਾਲੀ-ਗਲੌਚ ਵੀ ਕੀਤੀ ।








