Patiala Help Club Logo

ਵਿਜੀਲੈਂਸ ਵਲੋਂ ਸਹਾਇਕ ਸਬ-ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਤਲਵੰਡੀ ਸਾਬੋ, 8 ਜੁਲਾਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਇਕ ਸਹਾਇਕ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਗ੍ਰਿਫਤਾਰ (Arrested) ਕੀਤਾ ਗਿਆ ਹੈ ।

ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇ ਨੇ

ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਸਹਾਇਕ ਸਬ-ਇੰਸਪੈਕਟਰ) (ਏ. ਐੱਸ. ਆਈ.) ਬਲਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ (Vigilance) ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬੀੜ ਤਲਾਬ ਜ਼ਿਲਾ ਬਠਿੰਡਾ ਦੇ ਇਕ ਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫਤਾਰ ਕੀਤਾ ਹੈ । ਸੂਤਰਾਂ ਦੇ ਅਨੁਸਾਰ ਬੀੜ ਤਲਾਬ ਵਾਸੀ ਸ਼ਿਵਰਾਜ ਸਿੰਘ ਦੇ ਬੇਟੇ ਦਾ ਤਲਵੰਡੀ ਏਰੀਆ ਦੇ ਪਿੰਡ ਬਹਿਮਣ ਜੱਸਾ ਸਿੰਘ ਵਾਲਾ ਦੇ ਨੌਜਵਾਨ ਨਾਲ ਝਗੜਾ ਹੋ ਗਿਆ ਸੀ । ਝਗੜੇ ਦੌਰਾਨ ਸੱਟਾਂ ਲੱਗਣ ਤੋਂ ਬਾਅਦ `ਚ ਉਸਨੂੰ ਡਾਕਟਰੀ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ।

ਕੌਣ ਹੈ ਇਹ ਏ. ਐਸ. ਆਈ.

ਏ. ਐੱਸ. ਆਈ. ਬਲਜੀਤ ਸਿੰਘ ਜ਼ਖਮੀ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚਿਆ । ਉਕਤ ਏ. ਐੱਸ. ਆਈ. ਬਲਜੀਤ ਸਿੰਘ ਨੇ ਹਮਲਾਵਰ ਵਿਰੁੱਧ ਕੇਸ ਦਰਜ (Case registered) ਕਰਨ ਦਾ ਕਹਿ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਕੋਲੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ । ਸਿਕਾਇਤਕਰਤਾ ਨੇ ਫੰਡ ਇਕੱਠਾ ਕਰਨ ਲਈ ਕੁਝ ਦਿਨ ਦੀ ਮੋਹਲਤ ਮੰਗੀ ਅਤੇ ਨਾਲ ਹੀ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਵੀ ਰਿਕਾਰਡ ਕਰ ਲਈ ।

ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕਰ ਲਿਆ ਗਿਆ ਹੈ ਕੇਸ ਦਰਜ

ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ । ਉਸਦੀ ਸ਼ਿਕਾਇਤ `ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਟੀਮ ਨੇ ਟਰੈਪ ਲਗਾ ਕੇ ਮੁਲਜ਼ਮ ਏ. ਐੱਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ `ਚ ਸਿ਼ਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ (Bribe) ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ । ਇਸ ਸਬੰਧੀ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement