Patiala Help Club Logo

ਸ਼ੇਖੂਪੁਰਾ ਵਿਖੇ ਅਣਪਛਾਤੇ ਹਮਲਾਵਰਾਂ ਨੇ ਕੀਤੀ ਅੰਨ੍ਹੇਵਾਹ ਗੋਲੀਬਾਰੀ

ਜੰਡਿਆਲਾ ਗੁਰੂ, 9 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਦੇ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਖੇਤਰ ਵਿਖੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵਲੋਂ ਇਕ ਘਰ ‘ਤੇ ਗੋਲੀਬਾਰੀ (Shooting) ਕੀਤੇ ਜਾਣ ਦਾ ਸਮਾਚਾਰ ਹੈ ।

ਕੀ ਦੱਸਿਆ ਪਰਿਵਾਰਕ ਮੈਂਬਰਾਂ ਨੇ

ਜੰਡਿਆਲਾ ਗੁਰੂ (Jandiala Guru) ਦੇ ਸ਼ੇਖੂਪੁਰਾ ਖੇਤਰ ਵਿਚ ਬੀਤੀ ਰਾਤ ਜੋ ਇੱਕ ਘਰ `ਤੇ ਅਣਪਛਾਤੇ ਹਮਲਾਵਰਾਂ (Unknown attackers) ਵਲੋਂ ਤਾਬੜਤੋੜ ਗੋਲੀਬਾਰੀ ਕੀਤੀ ਗਈ ਹੈਦੌਰਾਨ ਤਿੰਨ ਮੋਟਰਸਾਈਕਲਾਂ `ਤੇ ਸਵਾਰ ਲਗਭਗ ਅੱਠ ਤੋਂ ਨੌਂ ਹਮਲਾਵਰਾਂ ਨੇ ਘਰ ਨੂੰ ਨਿਸ਼ਾਨਾ ਬਣਾਇਆ ਅਤੇ ਗੋਲੀਆਂ ਚਲਾਈਆਂ । ਗੋਲੀਬਾਰੀ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ । ਪਰਿਵਾਰਕ ਮੈਂਬਰ ਬਲਵਿੰਦਰ ਕੌਰ ਨੇ ਦੱਸਿਆ ਕਿ ਘਟਨਾ ਸਮੇਂ ਪੂਰਾ ਪਰਿਵਾਰ ਘਰ ਦੇ ਅੰਦਰ ਬੱਚਿਆਂ ਨੂੰ ਖਾਣਾ ਖੁਆ ਰਿਹਾ ਸੀ । ਅਚਾਨਕ ਬਾਹਰ ਉੱਚੀਆਂ ਆਵਾਜ਼ਾਂ ਸੁਣਾਈ ਦਿੱਤੀਆਂ । ਪਹਿਲਾਂ ਤਾਂ ਉਨ੍ਹਾਂ ਨੂੰ ਲੱਗਿਆ ਕਿ ਇਹ ਪਟਾਕੇ ਚੱਲ ਰਹੇ ਹਨ, ਪਰ ਕੁਝ ਦੇਰ ਬਾਅਦ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਘਰ ਦੇ ਬਾਹਰ ਗੋਲੀਬਾਰੀ ਹੋ ਰਹੀ ਹੈ ।

ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਦੀ ਕੀਤੀ ਪੁਲਸ ਤੋਂ ਮੰਗ

ਉਨ੍ਹਾਂ ਕਿਹਾ ਕਿ ਤਿੰਨ ਮੋਟਰਸਾਈਕਲਾਂ `ਤੇ ਲਗਭਗ ਅੱਠ ਤੋਂ ਨੌਂ ਹਮਲਾਵਰ ਆਏ ਅਤੇ 10 ਤੋਂ 12 ਰਾਉਂਡ ਫਾਇਰ ਕੀਤੇ । ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਉਸ ਸਮੇਂ ਕੋਈ ਬੱਚਾ ਜਾਂ ਪਰਿਵਾਰਕ ਮੈਂਬਰ ਘਰ ਦੇ ਬਾਹਰ ਹੁੰਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ । ਬਲਵਿੰਦਰ ਕੌਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ (Arrested) ਕੀਤਾ ਜਾਵੇ ਅਤੇ ਇਹ ਪਤਾ ਲਗਾਇਆ ਜਾਵੇ ਕਿ ਉਨ੍ਹਾਂ ਨੇ ਪਰਿਵਾਰ ਨੂੰ ਕਿਸ ਮਕਸਦ ਲਈ ਨਿਸ਼ਾਨਾ ਬਣਾਇਆ ।

Advertisement