Patiala Help Club Logo

ਜੰਗਲਾਤ ਵਿਭਾਗ ਦੇ ਕੱਚੇ ਮੁਲਾਜ਼ਮ ਪੱਕੇ ਕਰਕੇ ਸੌਂਪੇ ਮੁੱਖ ਮੰਤਰੀ ਨੇ ਨਿਯੁਕਤੀ ਪੱਤਰ

ਚੰਡੀਗੜ੍ਹ, 13 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਜੰਗਲਾਤ ਵਿਭਾਗ ਦੇ ਪੱਕੇ ਕੀਤੇ ਗਏ ਮੁਲਾਜਮਾਂ ਨੂੰ ਅੱਜ ਨਿਯੁਕਤੀ ਪੱਤਰ (Appointment letter) ਵੰਡੇ ਜਾਣ ਦਾ ਸਮਾਚਾਰ ਹੈ ।

ਕਿੰਨੇ ਕੱਚੇ ਮੁਲਾਜਮ ਕੀਤੇ ਗਏ ਹਨ ਪੱਕੇ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਵੱਲੋਂ ਸੂਬੇ ਦੇ ਕੱਚੇ ਅਤੇ ਦਿਹਾੜੀਦਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਜੰਗਲਾਤ ਵਿਭਾਗ (Forest Department) ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੇ ਨਿਯੁਕਤੀ ਪੱਤਰ ਸੌਂਪੇ ਗਏ ਹਨ ਦੀ ਗਿਣਤੀ 516 ਹੈ । ਇਨ੍ਹਾਂ ਮੁਲਾਜ਼ਮਾਂ ਵਿੱਚ ਮੁੱਖ ਤੌਰ `ਤੇ ਡਰਾਈਵਰ, ਬੇਲਦਾਰ ਅਤੇ ਹੋਰ ਦਰਜਾ-ਚਾਰ ਅਹੁਦਿਆਂ `ਤੇ ਤੈਨਾਤ ਦਿਹਾੜੀਦਾਰ ਸ਼ਾਮਲ ਹਨ ।

ਸਰਕਾਰ ਨੇ ਵਿਸ਼ੇਸ਼ ਛੋਟਾਂ ਦਿੰਦਿੀਆਂ ਕੱਚੇ ਮੁਲਾਜਮ ਕੀਤੇ ਹਨ ਪੱਕੇ

ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਖੁਲਾਸਾ ਕੀਤਾ ਕਿ ਜਦੋਂ ਇਹ ਮਸਲਾ ਕੈਬਨਿਟ ਵਿੱਚ ਆਇਆ ਸੀ, ਤਾਂ ਸਰਕਾਰ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਵੱਡੇ ਫੈਸਲੇ ਲਏ । ਕਈ ਮੁਲਾਜ਼ਮ ਪਿਛਲੇ 10 ਤੋਂ 20 ਸਾਲਾਂ ਤੋਂ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਸਨ, ਜਿਸ ਕਾਰਨ ਕਈਆਂ ਦੀ ਉਮਰ ਲੰਘ ਚੁੱਕੀ ਸੀ । ਇਸ ਲਈ ਸਰਕਾਰ ਨੇ ਵਿਸ਼ੇਸ਼ ਤੌਰ `ਤੇ ਪੜ੍ਹਾਈ ਅਤੇ ਉਮਰ ਦੀ ਹੱਦ ਵਿੱਚ ਵੱਡੀਆਂ ਛੋਟਾਂ ਦਿੱਤੀਆਂ ਤਾਂ ਜੋ ਕੋਈ ਵੀ ਮਿਹਨਤੀ ਮੁਲਾਜ਼ਮ ਪੱਕਾ ਹੋਣ ਤੋਂ ਵਾਂਝਾ ਨਾ ਰਹਿ ਜਾਵੇ । ਹੁਣ ਤਾਂ ਦੇਸ਼ ਵਿੱਚੋਂ ਕੱਚੇ ਕੋਠਿਆਂ ਦਾ ਰਿਵਾਜ਼ ਵੀ ਖਤਮ ਹੋ ਗਿਆ ਹੈ, ਕੱਚੀਆਂ ਛੱਤਾਂ ਅਤੇ ਕੱਚੇ ਚੁੱਲ੍ਹੇ ਵੀ ਕਿਤੇ ਲੱਭਣੇ ਮੁਸ਼ਕਲ ਹਨ ਪਰ ਅਫਸੋਸ ਕਿ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ਕਾਰਨ ਇਕੱਲੇ ਮੁਲਾਜ਼ਮ ਹੀ ਕੱਚੇ ਰਹਿ ਗਏ ਸਨ ।

ਸਰਕਾਰ ਠੇੇੇਕੇਦਾਰੀ ਸਿਸਟਮ ਨੂੰ ਪੂਰੀ ਤਰ੍ਹਾਂ ਖਤਮ ਕਰਨ ਜਾ ਰਹੀ ਹੈ

ਆਊਟਸੋਰਸਿੰਗ ਅਤੇ ਠੇਕੇਦਾਰੀ ਸਿਸਟਮ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਹੁਣ ਇਸ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਠੇਕੇਦਾਰ ਸਰਕਾਰ ਕੋਲੋਂ ਪੂਰੀ ਤਨਖਾਹ ਲੈ ਕੇ ਗਰੀਬ ਮੁਲਾਜ਼ਮਾਂ ਨੂੰ ਅੱਧੀ ਤਨਖਾਹ ਵੀ ਨਹੀਂ ਦਿੰਦੇ ਸਨ ਅਤੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਸੀ । ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਹੁਣ ਅਜਿਹੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਇਨ੍ਹਾਂ ਸਾਰੇ ਮੁਲਾਜ਼ਮਾਂ ਦਾ ਭਵਿੱਖ ਹੁਣ ਪੂਰੀ ਤਰ੍ਹਾਂ ਸੁਰੱਖਿਅਤ ਹੈ । ਉਨ੍ਹਾਂ ਐਲਾਨ ਕੀਤਾ ਕਿ ਬਾਕੀ ਰਹਿੰਦੇ ਹੋਰਨਾਂ ਮਹਿਕਮਿਆਂ ਵਿੱਚ ਵੀ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ ।

Advertisement