Patiala Help Club Logo

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਏ. ਐਸ. ਆਈ. ਰੰਗੇ ਹੱਥੀਂ ਕਾਬੂ

ਸੰਗਰੂਰ, 14 ਜੁਲਾਈ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕਾਰਵਾਈ ਕਰਦਿਆਂ ਰਿਸ਼ਵਤ ਲੈਣ ਦੇ ਦੋਸ਼ ਹੇਠ ਏ. ਐਸ. ਆਈ. ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕਿੰਨੀ ਰਿਸ਼ਵਤ ਲੈਂਦਿਆਂ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ (Vigilance) ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜਿਸ ਮਹਿਲਾ ਪੁਲਸ ਥਾਣਾ ਪੁਲਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ. ਐਸ. ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ ਰਿਸ਼ਵਤ (Bribe) ਲੈਣ ਦੇ ਦੋਸ਼ ਹੇਠ ਰੰਗੇੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਹੈ ਵਲੋਂ 7000 ਰੁਪਏ ਰਿਸ਼ਵਤ ਲਈ ਜਾ ਰਹੀ ਸੀ ।

ਕੀ ਜਾਣਕਾਰੀ ਦਿੱਤੀ ਵਿਜੀਲੈਂਸ ਦੇ ਬੁਲਾਰੇ ਨੇ

ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ (Complainant) ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਦੀ ਪਤਨੀ ਵੱਖ ਰਹਿ ਰਹੀ ਸੀ । ਉਸ ਦੀ ਪਤਨੀ ਨੇ ਬਾਅਦ ਵਿੱਚ ਮਹਿਲਾ ਪੁਲਿਸ ਥਾਣਾ, ਸੰਗਰੂਰ ਵਿਖੇ ਉਸ ਦੇ, ਉਸ ਦੇ ਪਿਤਾ ਅਤੇ ਉਸ ਦੇ ਭਰਾ ਖਿ਼ਲਾਫ਼ ਸਿ਼ਕਾਇਤ ਦਰਜ ਕਰਵਾਈ ਸੀ । ਇਸ ਮਾਮਲੇ ਦੀ ਪੜਤਾਲ ਏ.ਐਸ.ਆਈ. ਕਮਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ, ਜਿਸ ਸਬੰਧੀ ਮੁਲਜ਼ਮ ਏ. ਐਸ. ਆਈ. ਨੇ ਇਸ ਕੇਸ ਦਾ ਚਲਾਨ ਸਮਰੱਥ ਅਦਾਲਤ ਵਿੱਚ ਪੇਸ਼ ਕਰਨ ਬਦਲੇ ਉਸ ਤੋਂ 10,000 ਰੁਪਏ ਰਿਸ਼ਵਤ ਮੰਗੀ ਸੀ ।

ਏ. ਐਸ. ਆਈ. ਰਿਸ਼ਵਤ ਦੇ 3 ਹਜ਼ਾਰ ਤਾਂ ਪਹਿਲਾਂ ਚੁੱਕਿਆ ਸੀ ਲੈ

ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਮੁਲਜ਼ਮ ਏ. ਐਸ. ਆਈ. (A. S. I.) ਨੂੰ 3,000 ਰੁਪਏ ਪਹਿਲਾਂ ਹੀ ਦੇ ਚੁੱਕਾ ਸੀ ਅਤੇ ਬਾਕੀ ਰਹਿੰਦੇ 7,000 ਰੁਪਏ ਜਲਦੀ ਦੇਣ ਦਾ ਵਾਅਦਾ ਕੀਤਾ ਸੀ । ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਦੇਣ ਲਈ ਰਾਜ਼ੀ ਨਾਲ ਹੋਣ ਕਰਕੇ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ । ਉਸ ਦੀ ਸ਼ਿਕਾਇਤ `ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ. ਐਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ (Case registered) ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement