Patiala Help Club Logo

ਪੰਜਾਬ ਸਰਕਾਰ ਕਰੇਗੀ ਇਕ ਸਾਲਾ ਮੁਫ਼ਤ ਸਟੈਨੋਗ੍ਰਾਫੀ ਸਿਖਲਾਈ ਪ੍ਰੋਗਰਾਮ ਸ਼ੁਰੂ

ਚੰਡੀਗੜ੍ਹ, 28 ਜੁਲਾਈ 2026 : ਪੰਜਾਬ ਦੇ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਤੇ ਯੋਗ ਲੜਕੇ ਅਤੇ ਲੜਕੀਆਂ ਨੂੰ ਇਕ ਸਾਲਾ ਮੁਫ਼ਤ ਸਟੈਨੋਗ੍ਰਾਫੀ ਸਿਖਲਾਈ ਪ੍ਰੋਗਰਾਮ (Free Stenography Training Program) ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ।

ਕਿੰਨੀਆਂ ਸੀਟਾਂ ਲਈ ਕੀਤੀ ਗਈ ਹੈ ਅਰਜ਼ੀਆਂ ਦੀ ਮੰਗ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੋਗ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਲੜਕੇ ਤੇ ਲੜੀਆਂ ਲਈ ਇਕ ਸਾਲਾ ਮੁਫ਼ਤ ਸਟੈਨੋਗ੍ਰਾਫੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ ਵਿਚ ਦਾਖਲੇ ਲਈ 80 ਸੀਟਾਂ ਤੇ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ । ਜਿਨ੍ਹਾਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫ਼ੀ ਲਈ 40-40 ਸੀਟਾਂ ਸ਼ਾਮਲ ਹਨ । ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 20 ਅਗਸਤ, 2026 ਹੈ ।

ਸਰਕਾਰ ਵਲੋਂ ਦਿੱਤੇ ਜਾਂਦੇ ਸਾਰਥਕ ਮੌਕੇ ਵਧਾਉਂਦੇ ਹਨ ਰੋਜ਼ਗਾਰ ਸਮਰੱਥਾ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਅਜਿਹੇ ਸਾਰਥਕ ਮੌਕੇ ਪ੍ਰਦਾਨ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਸਮੇਂ ਦੀ ਮੰਗ ਮੁਤਾਬਕ ਹੁਨਰਮੰਦ ਬਣਾਉਂਦੇ ਹਨ, ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਤੇ ਸਨਮਾਨਜਨਕ ਭਵਿੱਖ ਵੱਲ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੇ ਉਸ ਸੰਕਲਪ ਦਾ ਪ੍ਰਤੀਕ ਹੈ ਕਿ ਆਰਥਿਕ ਤੰਗੀ ਨੂੰ ਕਦੇ ਵੀ ਹੋਣਹਾਰ ਨੌਜਵਾਨਾਂ ਦੀਆਂ ਉਮੀਦਾਂ ਅਤੇ ਕਰੀਅਰ ਦੇ ਟੀਚਿਆਂ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ ।

ਸਿਖਲਾਈ ਪ੍ਰੋਗਰਾਮ ਹੋਵੇਗਾ ਅਹਿਮ ਮੀਲ ਪੱਥਰ ਸਾਬਤ

ਡਾਕਟਰ ਬਲਜੀਤ ਕੌਰ (Dr. Baljit Kaur) ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਸਟੈਨੋਗ੍ਰਾਫ਼ੀ ਦੇ ਨਾਲ-ਨਾਲ ਕੰਪਿਊਟਰ ਟਾਈਪਿੰਗ ਵਿੱਚ ਵੀ ਮੁਕੰਮਲ ਸਿਖਲਾਈ ਦਿੰਦਾ ਹੈ, ਜਿਸ ਨਾਲ ਸਿੱਖਿਆਰਥੀਆਂ ਨੂੰ ਸਰਕਾਰੀ ਅਤੇ ਨਿੱਜੀ ਦੋਵਾਂ ਖੇਤਰਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਵੱਡੀ ਮਦਦ ਮਿਲੇਗੀ । ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗਾ ।

Advertisement