ਚੰਡੀਗੜ੍ਹ, 11 ਅਗਸਤ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (Harcharan Singh Bhullar) ਦੀ ਜ਼ਮਾਨਤ ਖਾਰਜ (Bail denied) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।
ਪਿਛਲੀ ਪੇਸ਼ੀ ‘ਤੇ ਅਦਾਲਤ ਨੇ ਰੱਖ ਲਿਆ ਸੀ ਫ਼ੈਸਲਾ ਸੁਰੱਖਿਅਤ
ਅਦਾਲਤ ਨੇ ਪਿਛਲੇ ਬੁੱਧਵਾਰ ਨੂੰ ਇਸ ਸਬੰਧੀ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ । ਉਨ੍ਹਾਂ ਨੂੰ ਪਿਛਲੇ ਸਾਲ ਅਕਤੂਬਰ `ਚ ਸੀ. ਬੀ. ਆਈ. ਨੇ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਮਾਮਲੇ `ਚ ਗ੍ਰਿਫ਼ਤਾਰ ਕੀਤਾ ਸੀ ਤੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਟਿਕਾਣਿਆਂ ਤੋਂ ਕਰੋੜਾਂ ਦੀ ਨਕਦੀ ਤੇ ਵੱਡੀ ਮਾਤਰਾ `ਚ ਸੋਨਾ ਬਰਾਮਦ ਹੋਇਆ ਸੀ । ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਰੋਪੜ ਰੇਂਜ ਦੇ ਡੀ. ਆਈ. ਜੀ. (D. I. G.) ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਸੀ ।








