ਫਿਰੋਜ਼ਪੁਰ, 12 ਅਗਸਤ 2026 : ਪੰਜਾਬ ਦੇ ਜਿਲਾ ਫਿਰੋਜ਼ਪੁਰ (Ferozepur) ਵਿਖੇ ਜਿਲਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ( bomb threat) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਪੁਲਸ ਨੇ ਕਰਵਾਇਆ ਕੰਪਲੈਕਸ ਖਾਲੀ
ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਜਿਸ ਜਿਲਾ ਅਦਾਲਤੀ ਕੰਪਲੈਕਸ (Court Complex) ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਬਾਰੇ ਪਤਾ ਚਲਦਿਆਂ ਹੀ ਪੁਲਸ ਵਲੋਂ ਅਦਾਲਤੀ ਕੰਪਲੈਕਸ ਦੀ ਘੇਰਾਬੰਦੀ ਕਰਦਿਆਂ ਉਸਨੂੰ ਖਾਲੀ ਕਰਵਾ ਲਿਆ ਗਿਆ ਤੇ ਡਾਗ ਸਕੁਆਡ (Dog Squad) ਤੇ ਬੰਬ ਨਿਰੋਧਕ ਦਸਤੇ ਦੀ ਮਦਦ ਨਾਲ ਕੰਪਲੈਕਸ ਦੀ ਅੰਦਰੋਂ ਅਤੇ ਬਾਹਰ ਤੋਂ ਇਲਾਵਾ ਆਲੇ-ਦੁਆਲੇ ਦੇ ਖੇਤਰਾਂ ਦੀ ਵੀ ਜਾਂਚ ਕੀਤੀ ਗਈ ।
ਕਿੰਨਵੀ ਵਾਰ ਮਿਲੀ ਹੈ ਅਦਾਲਤੀ ਕੰਪਲੈਕਸ ਨੂੰ ਉਡਾਉਣ ਦੀ ਧਮਕੀ
ਪ੍ਰਾਪਤ ਸੂਚਨਾ ਮੁਤਾਬਕ ਉਕਤ ਜਿਲਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਜੋ ਧਮਕੀ ਦਿੱਤੀ ਗਈ ਹੈ ਉਹ ਤੀਸਰੀ ਵਾਰ ਦਿੱਤੀ ਗਈ ਹੈ । ਜਿਸ ਨਾਲ ਸੁਰੱਖਿਆ ਏਜੰਸੀਆਂ (Security agencies) ਦੀਆਂ ਚਿੰਤਾਵਾਂ ਵਿਚ ਵਾਧਾ ਹੋ ਗਿਆ ਹੈ। ਅਦਾਲਤੀ ਕੰਪਲੈਕਸ ਦੀ ਕਾਰਵਾਈ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ ਤੇ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਸਕੇ ।








