Patiala Help Club Logo

ਆਨ-ਲਾਈਨ ਮਿਲਣੀ ਦੌਰਾਨ ਸੁਣੀਆਂ ਐਨ. ਆਰ. ਆਈਜ. ਦੀਆਂ ਸਿ਼ਕਾਇਤਾਂ

ਚੰਡੀਗੜ੍ਹ, 19 ਅਗਸਤ 2026 : ਪੰਜਾਬ ਦੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵਲੋਂ ਐਨ. ਆਰ. ਆਈ. ਮਿਲਣੀ (N. R. I. Meeting) ਦੌਰਾਨ ਐਨ. ਆਰ. ਆਈਜ. ਦੀਆਂ ਸਿਕਾਇਤਾਂ ਸੁਣੀਆਂ ਗਈਆਂ ।

ਕਿਸ ਕਿਸ ਤਰ੍ਹਾਂ ਦੀਆਂ ਆਈਆਂ ਸਿ਼ਕਾਇਤਾਂ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Government) ਵਲੋਂ ਜੋ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ (ਐਨ. ਆਰ. ਆਈਜ.) ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਚਲਦਿਆਂ ਬਣ ਚੁੱਕੀਆਂ ਸਿਕਾਇਤਾਂ (Complaints) ਦੀ ਸੁਣਵਾਈ ਐਨ. ਆਰ. ਆਈ. ਮਿਲਣੀ ਦੌਰਾਨ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ (Dr. Ravjot Singh) ਵਲੋਂ ਕੀਤੀ ਗਈ ਦੌਰਾਨ ਪ੍ਰਾਪਰਟੀ ਅਤੇ ਜ਼ਮੀਨੀ ਵਿਵਾਦਾਂ, ਵਿਆਹ ਸਬੰਧੀ ਮਾਮਲਿਆਂ, ਧੋਖਾਧੜੀ ਅਤੇ ਹੋਰ ਨਿੱਜੀ ਸਿਕਾਇਤਾਂ ਸਾਹਮਣੇ ਆਈਆਂ ਸਨ ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਦਿੱਤੇੇ ਸਿ਼ਕਾਇਤਾਂ ਦੂਰ ਕਰਨ ਦੇ ਨਿਰਦੇਸ਼

ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਦੇੇ ਨਿਰਦੇਸ਼ਾਂ ਤੇ ਵਿਦੇਸ਼ਾਂ ਵਿਚ ਬੈਠੇ ਪੰਜਾਬੀ ਭਰਾਵਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸ਼ੁਰੂ ਕੀਤੀ ਗਈ ਆਨ-ਲਾਈਨ ਐਨ. ਆਰ. ਆਈ. ਮਿਲਣੀ ਦੌਰਾਨ ਪੰਜਾਬ ਦੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵਲੋਂ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ । ਇਥੇ ਹੀ ਬਸ ਨਹੀਂ ਉਨ੍ਹਾਂ ਅਧਿਕਾਰੀਆਂ ਨੂੰ ਲੋੜ ਪੈਣ ‘ਤੇ ਸਿਕਾਇਤਕਰਤਾਵਾਂ ਨਾਲ ਸਿੱਧਾ ਸੰਪਰਕ ਕਰਕੇ ਮਾਮਲਿਆਂ ਦਾ ਨਿਬੇੜਾ ਕਰਨ ਲਈ ਵੀ ਆਖਿਆ ।