Patiala Help Club Logo

ਕੌਮੀ ਇਨਸਾਫ ਮੋਰਚੇ ਦੇ ਸੱਦੇ ‘ਤੇ ਪੰਜਾਬ ਵਿਚ ਵੱਖ-ਵੱਖ ਅਦਾਰੇ ਤੇ ਬਾਜ਼ਾਰ ਹਨ ਬੰਦ

ਚੰਡੀਗੜ੍ਹ, 21 ਅਗਸਤ 2026 : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ (National Justice Front) ਵਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਵੱਖ-ਵੱਖ ਤਰ੍ਹਾਂ ਤੋਂ ਭਰਪੂਰ ਸਮਰਥਨ ਮਿਲਿਆ ਹੈ ।

ਕੀ ਕੀ ਰਿਹਾ ਹੈ ਇਸ ਦੌਰਾਨ ਬੰਦ

ਮਿਲੀ ਜਾਣਕਾਰੀ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ (Release of captive Sikhs) ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵਲੋਂ ਅੱਜ ਦੀ ਦਿੱਤੀ ਗਈ ਬੰਦ ਦੀ ਕਾਲ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲ, ਸਮੁੱਚੇ ਬਾਜ਼ਾਰ ਬੰਦ ਹੋਣ ਦੇ ਨਾਲ-ਨਾਲ ਬਸਾਂ ਵਿਚ ਚੱਲਣੀਆਂ ਬੰਦ ਹੋਈਆਂ ਹਨ । ਇਸ ਸਭ ਦੇ ਚਲਦਿਆਂ ਖਰੜ-ਚੰਡੀਗੜ੍ਹ ਹਾਈਵੇਅ ਬੰਦ ਕਰ ਦਿੱਤਾ ਗਿਆ ਹੈ । ਜਲੰਧਰ, ਪਠਾਨਕੋਟ ਅਤੇ ਲੁਧਿਆਣਾ ਵਿੱਚ ਬੰਦ ਦਾ ਮਿਲਿਆ-ਜੁਲਿਆ ਪ੍ਰਭਾਵ ਪੈ ਰਿਹਾ ਹੈ । ਵੱਖ-ਵੱਖ ਥਾਵਾਂ `ਤੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਹਨ । ਸਜ਼ਾਵਾਂ ਪੂਰੀਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤ ਜਾ ਰਹੀ ਹੈ ।

ਵੱਖ-ਵੱਖ ਜੱਥੇਬੰਦੀਆਂ ਵਲੋਂ ਦਿੱਤਾ ਜਾ ਰਿਹੈ ਭਰਪੂਰ ਸਮਰਥਨ

ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਫਗਵਾੜਾ ਵਿਖੇ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ । ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ, ਵਪਾਰੀਆਂ ਅਤੇ ਕਾਰੋਬਾਰੀਆਂ ਵੱਲੋਂ ਬੰਦ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ । ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਿੱਖ ਜਥੇਬੰਦੀਆਂ (Sikh organizations) ਸਮੇਤ ਵੱਖ-ਵੱਖ ਕਿਸਾਨ, ਧਾਰਮਿਕ, ਸਮਾਜ ਸੇਵੀ ਅਤੇ ਹੋਰ ਜਥੇਬੰਦੀਆਂ ਦੇ ਆਗੂ ਵੀ ਇਕੱਠੇ ਹੋ ਰਹੇ ਹਨ । ਆਗੂਆਂ ਵੱਲੋਂ ਸ਼ਹਿਰ ਵਿੱਚ ਮਾਰਚ ਕੱਢ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ ।

Advertisement