Patiala Help Club Logo

ਗ੍ਰਾਮੀਣ ਆਵਾਸ ਯੋਜਨਾ` ਵਿਚ ਘਰਾਂ ਲਈ ਵਿੱਤੀ ਸਹਾਇਤਾ ਨੂੰ ਦਿੱਤੀ ਮਨਜ਼ੂਰੀ : ਸੌਂਦ

ਚੰਡੀਗੜ੍ਹ, 24 ਅਗਸਤ 2026 : ਪੰਜਾਬ ਸਰਕਾਰ (Punjab Government) ਵਲੋਂ ਗ੍ਰਾਮੀਣ ਯੋਜਨਾ ਵਿਚ 36 ਹਜ਼ਾਰ 792 ਘਰਾਂ ਲਈ ਵਿੱਤੀ ਸਹਾਇਤਾ ਨੂੰ ਵਿਸ਼ੇਸ਼ ਤੌਰ ‘ਤੇ ਮਨਜ਼ੂਰੀ ਦੇ ਦਿੱਤੇ ਜਾਣ ਦਾ ਸਮਾਚਾਰ ਹੈ ।

ਕੀ ਦੱਸਿਆ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ `ਤੇ ਕਮਜ਼ੋਰ ਪਰਿਵਾਰਾਂ ਨੂੰ ਸੁਰੱਖਿਅਤ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਕਿ ਕੱਚੇ ਮਕਾਨਾਂ ਅਤੇ ਹੋਰ ਤੰਗਹਾਲੀ ਵਿਚ ਰਹਿ ਰਹੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲੇ ।

ਮਾਨ ਸਰਕਾਰ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਤਹਿਤ ਕੀਤਾ ਹੈ ਮਿਸਾਲੀ ਵਿਕਾਸ

ਸੌਂਦ ਨੇ ਦੱਸਿਆ ਕਿ `ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ` (Prime Minister Housing Scheme-Rural) ਤਹਿਤ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿਚ ਮਿਸਾਲੀ ਵਿਕਾਸ ਕੀਤਾ ਹੈ । ਸਰਕਾਰ ਆਰਥਿਕ ਤੌਰ ਹੁਣ ਤੱਕ ਪੰਜਾਬ ਵਿਚ ਕੁੱਲ `ਤੇ ਕਮਜ਼ੋਰ ਪਰਿਵਾਰਾਂ 36,792 ਘਰਾਂ ਨੂੰ ਸਿੱਧੀ ਵਿੱਤੀ ਨੂੰ ਸੁਰੱਖਿਅਤ ਰਿਹਾਇਸ਼ ਮੁਹੱਈਆ ਕਰਵਾਉਣ ਵਚਨਬੱਧ ਹੈ ਤੇ ਸਾਲ 2024-25 ਤੋਂ ਲੈ ਕੇ ਸਹਾਇਤਾ ਲਈ ਮਨਜ਼ੂਰੀ ਦਿੱਤੀ ਗਈ ਹੈ ।

ਇਨ੍ਹਾਂ ਵਿਚੋਂ 17,000 ਘਰਾਂ ਦੀ ਉਸਾਰੀ 478.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ ਪੂਰੀ ਹੋ ਚੁੱਕੀ ਹੈ ਅਤੇ ਬਾਕੀ 19,792 ਘਰਾਂ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਿਰਫ ਮਕਾਨ ਬਣਾਉਣਾ ਹੀ ਨਹੀਂ ਹੈ, ਸਗੋਂ ਲਾਭਪਾਤਰੀਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਰਿਹਾਇਸ਼ੀ ਮਾਹੌਲ ਪ੍ਰਦਾਨ ਕਰਨਾ ਵੀ ਹੈ ।

Advertisement