ਚੰਡੀਗੜ੍ਹ, 31 ਅਗਸਤ 2026 : ਚੰਡੀਗੜ੍ਹ ਵਿਖੇ ਬਣੇ ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ Punjab and Haryana Civil Secretariat), ਮੁੱਖ ਮੰਤਰੀ ਪੰਜਾਬ ਦੇ ਨਿਵਾਸ ਅਤੇ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ (Bomb Threat) ਦੀ ਧਮਕੀ ਦਿੱਤੀ ਗਈ ਹੈ ।
ਕਿਸ ਤਰ੍ਹਾਂ ਦਿੱਤੀ ਗਈ ਹੈ ਧਮਕੀ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ, ਪੰਜਾਬ ਦੇ ਮੁੱਖ ਮੰਤਰੀ ਨਿਵਾਸ (Chief Minister’s residence) ਅਤੇ ਪੰਜਾਬ ਵਿਧਾਨ ਸਭਾ ਨੂੰ ਜੋ ਬੰਬ ਧਮਾਕੇ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਉਹ ਈਮੇਲ ਰਾਹੀਂ ਮੈਸੇਜ ਭੇਜ ਕੇ ਦਿੱਤੀ ਗਹੀ ਹੈ । ਉਕਤ ਧਮਕੀ ਦਾ ਪਤਾ ਚਲਦਿਆਂ ਹੀ ਚੰਡੀਗੜ੍ਹ ਵਿਚ ਸੋਮਵਾਰ ਨੂੰ ਹੜਕੰਚ ਮਚ ਗਿਆ । ਜਦੋਂ ਈ-ਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲਣ ਦੀ ਸੂਚਨਾ ਪੁਲਸ ਕੰਟਰੋਲ ਰੂਮ (Police control room) ਨੂੰ ਦਿੱਤੀ ਗਈ ਤਾਂ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ ਕਰ ਦਿੱਤਾ ਗਿਆ ।
ਵੱਖ-ਵੱਖ ਟੀਮਾਂ ਨੇ ਪਹੁੰਚ ਕੇ ਕੀਤੀ ਜਾਂਚ ਸ਼ੁਰੂ
ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਤਿੰਨ ਥਾਵਾਂ ਨੂੰ ਬੰਬ ਨਾਲ ਉਡਾਏ ਜਾਣ ਦੀ ਧਮਕੀ ਦਾ ਪਤਾ ਚੱਲਦਿਆਂ ਹੀ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ । ਇਸ ਦੌਰਾਨ ਬੰਬ ਸਕੁਆਡ, ਆਪਰੇਸ਼ਨ ਸੈੱਲ, ਫਾਇਰ ਬ੍ਰਿਗੇਡ, ਮੈਡੀਕਲ ਫਸਟ ਰਿਸਪਾਂਸ ਟੀਮ (ਐਮ. ਐਫ. ਟੀ.), ਐਂਬੂਲੈਂਸ ਅਤੇ ਸਿਵਲ ਡਿਫੈਂਸ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ । ਸਾਰੇ ਸਬੰਧਤ ਸਥਾਨਾਂ ’ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ।








