ਚੰਡੀਗੜ੍ਹ, 18 ਸਤੰਬਰ 2026 : ਆਮ ਆਦਮੀ ਪਾਰਟੀ (Aam Aadmi Party) ਦੇ ਬੁਲਾਰੇ ਬਲਤੇਜ ਪਨੂੰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਵਲੋਂ ਚੋਣ ਪੈਂਫਲਿਟ ਜਾਰੀ ਕੀਤਾ ਜਾਵੇਗਾ ।
ਕਦੋਂ ਅਤੇ ਕਿਥੋਂ ਜਾਰੀ ਕੀਤਾ ਜਾਵੇਗਾ ਚੋਣ ਪੈਂਫਲਿਟ
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜੋ ਪੰਜਾਬ ਵਿਚ ਚੋਣ ਮੁਹਿੰਮ ਸ਼ੁਰੂ ਕਰਨ ਦੇ ਚਲਦਿਆਂ ਚੋਣ ਪੈਂਫਲੈਟ ਜਾਰੀ ਕੀਤਾ ਜਾ ਰਿਹਾ ਹੈ ਉਹ 19 ਸਤੰਬਰ ਦਿਨ ਸ਼ਨੀਵਾਰ ਨੂੰ ਲੁਧਿਆਣਾ ਤੋਂ ਜਾਰੀ ਕੀਤਾ ਜਾ ਰਿਹਾ ਹੈ । ਦੱਸਣਯੋਗ ਹੈ ਕਿ ਇਸ ਤੋਂ ਬਾਅਦ `ਆਪ` ਵਲੋਂ 20 ਸਤੰਬਰ ਤੋਂ ਇੱਕ ਮੈਗਾ ਲੈਵਲ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ । ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਘਰ-ਘਰ ਜਾ ਕੇ ਇਸਦੀ ਸ਼ੁਰੂਆਤ ਕਰਨਗੇ ।
ਕੀ ਦੱਸਿਆ ਮਨੀਸ਼ ਸਿਸੋਦੀਆ ਨੇ
ਉਕਤ ਮੈਗਾ ਮੁਹਿੰਮ ਦੌਰਾਨ ਆਮ ਆਦਮੀ ਪਾਰਟੀ ਦੇ 2. 68 ਲੱਖ ਬੂਥ ਕਮੇਟੀ ਮੈਂਬਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਮਾਨ ਸਰਕਾਰ ਦੇ ਕੰਮਾਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ । ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਚੰਡੀਗੜ੍ਹ ਵਿੱਚ ਇੱਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਪਾਰਟੀ ਇਸ ਦੌਰਾਨ ਆਪਣੀ ਮੈਂਬਰਸਿ਼ਪ ਮੁਹਿੰਮ ਵੀ ਸ਼ੁਰੂ ਕਰੇਗੀ ।








