Patiala Help Club Logo

ਪਾਕਿਸਤਾਨ ਵਿਚ ਕਰ ਦਿੱਤਾ ਗਿਆ ਤਿੰਨ ਪੁਲਸ ਕਰਮਚਾਰੀਆਂ ਦਾ ਕਤਲ

ਪਿਸ਼ਾਵਰ, 29 ਸਤੰਬਰ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਵਿਚ ਅਣਪਛਾਤੇ ਹਥਿਆਰਬੰਦਾਂ ਵਲੋਂ ਤਿੰਨ ਪਾਕਿਸਤਾਨੀ ਪੁਲਸ ਕਰਮਚਾਰੀਆਂ ਦਾ ਕਤਲ (Murder) ਕਰ ਦਿੱਤਾ ਗਿਆ ਹੈ ।

ਕੀ ਦੱਸਿਆ ਪੁਲਸ ਅਧਿਕਾਰੀ ਨੇ

ਪਾਕਿਸਤਾਨ ਦੇ ਉੱਤਰ-ਪੱਛਮੀ ਹਿੱਸੇ `ਚ ਸੋਮਵਾਰ ਨੂੰ ਅਣਪਛਾਤੇ ਹਥਿਆਰਬੰਦਾਂ (Unidentified gunmen) ਨੇ ਟ੍ਰੈਫਿਕ ਪੁਲਸ ਦੇ ਇਕ ਵਾਹਨ `ਤੇ ਗੋਲੀਬਾਰੀ ਕੀਤੀ, ਜਿਸ `ਚ ਤਿੰਨ ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਦੋ ਨਾਗਰਿਕ ਜ਼ਖਮੀ ਹੋ ਗਏ । ਇਕ ਪੁਲਸ ਅਧਿਕਾਰੀ ਅਨੁਸਾਰ ਦੱਖਣੀ ਵਜ਼ੀਰਿਸਤਾਨ ਨਾਲ ਲੱਗਦੇ ਟੈਂਕ ਜਿ਼ਲੇ ਦੇ ਵਜ਼ੀਰਾਬਾਦ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਥਿਆਰਬੰਦ ਹਮਲਾਵਰਾਂ ਨੇ ਪੁਲਸ ਵਾਹਨ `ਤੇ ਹਮਲਾ ਕੀਤਾ ।

ਹਮਲੇ ਦੌਰਾਨ ਤਿੰਨ ਪੁਲਸ ਕਰਮਚਾਰੀਆਂ ਤੋਂ ਇਲਾਵਾ ਦੋ ਵਿਅਕਤੀ ਜਖਮੀ ਵੀ ਹਨ ਹੋਏ

ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਪੁਲਸ ਵਾਹਨ `ਤੇ ਗੋਲੀਬਾਰੀ (Firing) ਕੀਤੀ ਅਤੇ ਫਰਾਰ ਹੋ ਗਏ । ਇਸ ਹਮਲੇ ਵਿਚ 3 ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦਕਿ ਨੇੜੇ ਖੜ੍ਹੇ ਦੋ ਨਾਗਰਿਕ ਜ਼ਖਮੀ ਹੋ ਗਏ । ਘਟਨਾ ਤੋਂ ਬਾਅਦ ਵੱਡੀ ਗਿਣਤੀ `ਚ ਪੁਲਸ ਕਰਮਚਾਰੀ ਮੌਕੇ `ਤੇ ਪਹੁੰਚੇ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ । ਪੁਲਸ ਕਰਮਚਾਰੀਆਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਜਿਲਾ ਹੈੱਡਕੁਆਰਟਰ ਹਸਪਤਾਲ ਪਹੁੰਚਾਇਆ ਗਿਆ । ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ।

Advertisement