ਅੰਮ੍ਰਿਤਸਰ, 30 ਸਤੰਬਰ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਸਰਹੱਦ ਪਾਰ ਤੋਂ ਹਥਿਆਰ ਅਤੇ ਹੈਰੋਇਨ ਮੰਗਵਾਉਣ ਤੇ ਇਕ ਔਰਤ ਸਮੇਤ ਤਿੰਨ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।
ਕੌਣ ਕੌਣ ਹਨ ਤਿੰਨੋਂ ਵਿਅਕਤੀ
ਮਿਲੀ ਜਾਣਕਾਰੀ ਅਨੁਸਾਰ ਸਰਹੱਦ ਪਾਰ ਪਾਕਿਸਤਾਨ ਤੋਂ ਹਥਿਆਰਾਂ ਅਤੇ ਹੈਰੋਇਨ (Heroin) ਸਮੱਗਲਿੰਗ ਦਾ ਨੈੱਟਵਰਕ ਚਲਾਉਣ ਵਾਲੀ ਜਿਸ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਤਿੰਨਾਂ ਦੀ ਪਛਾਣ ਕੰਵਲਜੀਤ ਕੌਰ ਨੂੰ ਉਸ ਦੇ ਪਤੀ ਸੰਦੀਪ ਸਿੰਘ ਅਤੇ ਸਾਥੀ ਬਿਕਰਮਜੀਤ ਸਿੰਘ ਸ਼ਾਮਲ ਹਨ, ਜਿਨ੍ਹਾਂ ਥਾਣਾ ਘਰਿੰਡਾ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ ।
ਕੀ ਕੀ ਬਰਾਮਦ ਕੀਤਾ ਗਿਆ ਹੈ ਤਿੰਨਾਂ ਕੋਲੋਂ
ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਪਕੜੇ ਗਏ ਤਿੰਨਾਂ ਵਿਅਕਤੀਆਂ ਕੋਲੋਂ 10 ਕਿੱਲੋ ਹੈਰੋਇਨ, 1 ਏ. ਕੇ. 47 ਰਾਈਫ਼ਲ ਅਤੇ 1 ਏ. ਕੇ. 56 ਰਾਈਫ਼ਲ ਨਾਲ 3 ਮੈਗਜ਼ੀਨ ਅਤੇ 10 ਜਿ਼ੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ । ਪੁਲਸ ਨੇ ਤਿੰਨਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ `ਤੇ ਜਾਂਚ ਲਈ 3 ਦਿਨ ਦੇ ਪੁਲਸ ਰਿਮਾਂਡ `ਤੇ ਲਿਆ ਹੈ ।
ਕੀ ਦੱਸਿਆ ਡੀ. ਜੀ. ਪੀ. ਪੰਜਾਬ ਨੇ
ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਕਿ ਗ੍ਰਿਫ਼ਤਾਰ ਕੀਤੇ ਤਿੰਨੇ ਮੁਲਜ਼ਮ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਦੇ ਸੰਪਰਕ ਵਿਚ ਸਨ ਅਤੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਮੰਗਵਾ ਰਹੇ ਸਨ ।








